ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਸਬੰਧੀ DC ਸਾਕਸ਼ੀ ਸਾਹਨੀ ਨੇ ਗਲਿਆਰੇ ਦਾ ਲਿਆ ਜਾਇਜ਼ਾ

Monday, Sep 23, 2024 - 05:32 PM (IST)

ਅੰਮ੍ਰਿਤਸਰ(ਸਰਬਜੀਤ)- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਗਲਿਆਰੇ ਦੇ ਆਲੇ-ਦੁਆਲੇ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਤੇ ਹੋਰ ਵੀ ਮੈਂਬਰ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਕਿ ਗੁਰੂ ਨਗਰੀ 'ਚ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਫੈਸਟੀਵਲ ਅਤੇ ਗੁਰਪੁਰਬ ਨੂੰ ਲੈ ਕੇ ਅੱਜ ਅਸੀਂ ਗਲਿਆਰੇ ਦਾ ਦੌਰਾ ਕੀਤਾ ਹੈ ਅਤੇ ਕਾਫੀ ਖਾਮੀਆਂ ਵੀ ਪਾਈਆਂ ਗਈਆਂ ਹਨ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਉਨ੍ਹਾਂ ਦੱਸਿਆ ਕਿ ਹੈਰੀਟੇਜ ਸਟਰੀਟ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਅਤੇ ਗਲਿਆਰੇ ਵਾਲੀ ਸਾਈਡ ਸੜਕਾਂ ਦੀ ਮਾੜੀ ਹਾਲਤ ਅਤੇ ਸੀਵਰੇਜ ਸਮੱਸਿਆ ਨਾਲ ਸੰਗਤਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼-ਵਿਦੇਸ਼ਾਂ ਤੋਂ ਜੋ ਸ਼ਰਧਾਲੂ ਗੁਰੂ ਘਰ ਨਤਮਸਤਕ ਹੋਣ ਲਈ ਆਉਂਦੇ ਹਨ ਉਨ੍ਹਾਂ ਨੂੰ ਕਿਸੇ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਵਾਸਤੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ  ਕਿਹਾ ਕਿ ਇੱਥੇ ਲਾਈਟ ਵਗੈਰਾ, ਪਬਲਿਕ ਵਾਸ਼ਰੂਮ ਹੋਰ ਵੀ ਕਈ ਚੀਜ਼ਾਂ ਜਿਹੜੀਆਂ ਹੋਣ ਵਾਲੀਆਂ ਹਨ  ਉਨ੍ਹਾਂ ਨੂੰ ਹੱਲ ਕੀਤਾ ਜਾਵੇਗਾ। ਨਸ਼ੇੜੀਆਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੁਲਸ ਦੀ ਸੁਰੱਖਿਆ ਦੇ ਪ੍ਰਬੰਧ, ਪੁਲਸ ਅਧਿਕਾਰੀਆਂ ਨੂੰ ਮਿਲ ਕੇ ਇੱਥੇ ਕੀਤੇ ਜਾਣਗੇ।  ਨਵੇਂ ਨਗਰ ਨਿਗਮ ਕਮਿਸ਼ਨਰ ਵੀ ਅੱਜ ਆਪਣਾ ਅਹੁਦਾ ਸੰਭਾਲ ਲੈਣਗੇ ਤੇ ਉਨ੍ਹਾਂ ਨਾਲ ਮਿਲ ਕੇ ਅਸੀਂ ਆਉਣ ਵਾਲੇ ਤਿਉਹਾਰੀ ਸੀਜਨ ਤੇ ਗੁਰਪੁਰਬ ਨੂੰ ਲੈ ਕੇ ਵਧੀਆ ਇੰਤਜ਼ਾਮ ਕਰਾਂਗੇ। ਉਨ੍ਹਾਂ ਕਿਹਾ ਕਿ ਰਸਤਿਆਂ ਦੀ ਮੁਸ਼ਕਿਲ ਕਾਰਨ ਸੰਗਤਾਂ ਨੂੰ ਆਉਣ ਵਾਲੀ ਦਿੱਕਤ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵੀ ਸਾਨੂੰ ਜਾਣਕਾਰੀ ਮਿਲੀ ਹੈ, ਜਿਸ ਦਾ ਜਲਦ ਹੀ ਹੱਲ ਕਰਵਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਇੱਥੇ ਤਿੰਨ ਏਜੰਸੀਆਂ ਕੰਮ ਕਰ ਰਹੀਆਂ ਹਨ। ਉੱਥੇ ਹੀ ਕਾਰਪੋਰੇਸ਼ਨ ਨਾਲ ਮਿਲ ਕੇ ਇਸ ਦਾ ਪਲੈਨ ਤਿਆਰ ਕੀਤਾ ਜਾਵੇਗਾ। ਸਭ ਤੋਂ ਪਹਿਲੇ ਗਲਿਆਰੇ 'ਤੇ ਫੋਕਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਤੁਹਾਨੂੰ ਨਵੀਂ ਦਿੱਖ ਵੇਖਣ ਨੂੰ ਮਿਲੇਗੀ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੀ ਅਸੀਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਕੋਲੋਂ ਵੀ ਫੀਡਬੈਕ ਲਈ ਹੈ। 

ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News