ਗੁਰਪੁਰਬ ਮੌਕੇ ਨਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤੇ ਪਾਲਕੀ ਪਾਕਿ ਭੇਜੀ (ਵੀਡੀਓ)

Friday, Nov 15, 2024 - 06:20 PM (IST)

ਅੰਮ੍ਰਿਤਸਰ (ਬਿਊਰੋ)- ਜਿੱਥੇ ਇੱਕ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਬੜੇ ਹੀ ਸਤਿਕਾਰ ਤੇ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਉੱਥੇ ਹੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਵੀ ਭਾਰਤ ਤੋਂ ਗਿਆ ਹੈ। ਉੱਥੇ ਦੂਜੇ ਪਾਸੇ ਨਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਪਾਲਕੀ ਸਾਹਿਬ ਦੀ ਸੇਵਾ ਪਾਕਿਸਤਾਨ ਭੇਜਣ 'ਚ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਸਾਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। 

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਜਾਏ ਗਏ ਸੁੰਦਰ ਜਲੋਅ ਸਾਹਿਬ (ਤਸਵੀਰਾਂ)

ਇਸ ਦੇ ਨਾਲ ਹੀ ਅੱਜ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਸੁੰਦਰ ਜਲੋਅ ਸਜਾਏ ਗਏ। ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ 'ਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀਆਂ ਹਨ ਕਿ ਅੱਜ ਦੇ ਦਿਨ ਗੁਰੂ ਘਰ ਦੇ ਦਰਸ਼ਨ ਦਾ ਮੌਕਾ ਮਿਲਿਆ ਹੈ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਹੁੰਚੇ CM ਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News