ਮਾਝੇ ''ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਸਾਬਕਾ ਜ਼ੋਨ ਪ੍ਰਧਾਨ ਛੀਨਾ ਸਾਥੀਆਂ ਸਣੇ ਹੋਏ ''ਆਪ'' ''ਚ ਸ਼ਾਮਲ

02/13/2024 11:25:10 PM

ਰਾਜਾਸਾਂਸੀ/ਚੇਤਨਪੁਰਾ (ਨਿਰਵੈਲ)- ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ 'ਚ ਫੇਰਬਦਲ ਲਗਾਤਾਰ ਜਾਰੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਝੇ ’ਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਐੱਸ.ਓ.ਆਈ. ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ, ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਰਾਜਾਸਾਂਸੀ ਦੇ ਪ੍ਰਧਾਨ ਹਰਜੀਤ ਸਿੰਘ ਵਰਨਾਲੀ, ਪਰਮਜੀਤ ਸਿੰਘ ਸਰਪੰਚ ਬੱਗਾ ਕਲਾਂ, ਨੰਬਰਦਾਰ ਦਵਿੰਦਰ ਸਿੰਘ ਬੂਆਨੰਗਲੀ ਜਨਰਲ ਸਕੱਤਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਕੁਲਵਿੰਦਰ ਸਿੰਘ ਔਲਖ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਸਾਬਕਾ ਸਰਪੰਚ ਕੰਵਲਸਮਸ਼ੇਰ ਸਿੰਘ ਛੀਨਾ, ਸਰਤਾਜ ਸਿੰਘ ਸਰਪੰਚ ਖਿਆਲਾ, ਸਰਪੰਚ ਨਿਸ਼ਾਨ ਸਿੰਘ ਕੋਟਲਾ ਡੂਮ ਅਤੇ ਯਾਦਵਿੰਦਰ ਸਿੰਘ ਛੀਨਾ ਨੂੰ ਪਰਿਵਾਰਾਂ ਸਮੇਤ ‘ਆਪ’ ’ਚ ਸ਼ਾਮਲ ਕਰਕੇ ਜੀ ਆਇਆਂ ਆਖਦਿਆਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। 

PunjabKesari

ਇਹ ਵੀ ਪੜ੍ਹੋ- ਕਿਸਾਨੀ ਅੰਦੋਲਨ ਦਾ ਖ਼ੂਬ ਫਾਇਦਾ ਉਠਾ ਰਹੀਆਂ AirLine ਕੰਪਨੀਆਂ, ਤਿੰਨ ਗੁਣਾ ਕੀਮਤਾਂ 'ਤੇ ਵੇਚ ਰਹੀਆਂ ਟਿਕਟਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਪ੍ਰਤੀ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਕਰਕੇ ਹੀ ਪੰਜਾਬ ਦੇ ਸੂਝਵਾਨ ਅਤੇ ਹਮਦਰਦੀ ਲੋਕ ਦੂਜੀਆਂ ਪਾਰਟੀਆਂ ਤੋਂ ਕਿਨਾਰਾ ਕਰਦੇ ਹੋਏ ‘ਆਪ’ ’ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਬਾਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦਾ ਨਾਂ ‘ਪਰਿਵਾਰ ਬਚਾਓ ਯਾਤਰਾ’ ਰੱਖਣਾ ਚਾਹੀਦਾ ਹੈ। ਜੇਕਰ ਪੰਜਾਬ ਬਚਾਉਣ ਲਈ ਇੰਨੀ ਹਮਦਰਦੀ ਹੈ ਤਾਂ ਜਦੋਂ ਰਾਜ ਕਰ ਰਹੇ ਸੀ ਉਦੋਂ ਪੰਜਾਬ ਦੀ ਯਾਦ ਕਿਉਂ ਨਹੀਂ ਆਈ।
ਇਸ ਮੌਕੇ ਗੁਰਸ਼ਰਨ ਸਿੰਘ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਸਾਥੀਆਂ ਸਮੇਤ ਦਿਨ ਰਾਤ ਮਿਹਨਤ ਕਰਾਂਗਾ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਸ਼ਾਨਦਾਰ ਜਿੱਤ ਹਾਸਲ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਪਟਿਆਲਾ ਜ਼ਿਲ੍ਹੇ ਦੇ ਕਈ ਸੀਨੀਅਰ ਆਗੂ ਪਾਰਟੀ ਛੱਡ ਹੋਏ 'ਆਪ' 'ਚ ਸ਼ਾਮਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News