ਗੁ. ਭਗਤ ਕਬੀਰ ਜੀ ਮਗਹਰ ਵਿਖੇ ਨਵੀਂ ਸਰ੍ਹਾਂ ਉਸਾਰਨ ਲਈ ਰੱਖਿਆ ਨੀਂਹ ਪੱਥਰ
Tuesday, Jun 06, 2023 - 04:00 PM (IST)
ਅੰਮ੍ਰਿਤਸਰ (ਛੀਨਾ)- ਉੱਤਰ ਪ੍ਰਦੇਸ਼ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦੀ ਪਾਵਨ ਯਾਦ ਵਿਚ ਮਗਹਰ (ਗੋਰਖਪੁਰ-ਲਖਨਉ) ਜੀ. ਟੀ. ਰੋਡ ਉਪਰ ਸਥਿਤ ਗੁ. ਭਗਤ ਕਬੀਰ ਜੀ ਵਿਖੇ ਸੰਗਤਾਂ ਦੀ ਰਿਹਾਇਸ਼ ਲਈ ਨਵੀਂ ਅਤੀ ਆਧੁਨਿਕ ਸਰਾਂ, ਲੰਗਰ ਹਾਲ ਦੀ ਉਸਾਰੀ ਲਈ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਮਹਾਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਵਿੰਦਰ ਸਿੰਘ ਗੁ. ਬਾਲ ਲੀਲਾ ਪਟਨਾ ਸਾਹਿਬ, ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ, ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਬਿੱਲਾ, ਬਾਬਾ ਜੱਗਾ ਸਿੰਘ ਤੇ ਬਾਬਾ ਸੋਹਨ ਸਿੰਘ ਨੇ ਅਰਦਾਸ ਉਪਰੰਤ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਸੇਵਾ ਦਾ ਟੱਪ ਲਗਾਇਆ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਇਕ ਖ਼ਬਰ, ਪਿੰਡ ਮਾੜੀ ਟਾਂਡਾ ਦੇ ਨੌਜਵਾਨ ਦੀ ਮੌਤ
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਜਾਣ ਵਾਲੀਆਂ ਸੰਗਤਾਂ ਅਕਸਰ ਇਥੇ ਪੜਾਅ ਕਰਦੀਆਂ ਹਨ, ਇਸ ਲਈ ਸੰਗਤ ਦੀ ਲੋੜ ਨੂੰ ਮੁੱਖ ਰੱਖਦਿਆਂ ਸਰਾਂ ਉਸਾਰੀ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ ਅਤੇ ਲੰਗਰ ਹਾਲ ਦੇ ਉਪਰ ਹੀ ਕਰੀਬ 30 ਕਮਰਿਆਂ ਵਾਲੀ ਅਤਿ ਆਧੁਨਿਕ ਸਰਾਂ ਦਾ ਨਿਰਮਾਣ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਚਾਵਾਂ ਨਾਲ ਮਾਪਿਆਂ ਨੇ ਇਕਲੌਤੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਸੋਚਿਆ ਵੀ ਨਹੀਂ ਇੰਝ ਹੋਵੇਗੀ ਵਾਪਸੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।