ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

01/21/2021 4:27:23 PM

ਅੰਮ੍ਰਿਤਸਰ (ਦੀਪਕ) - ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਸਰਵਣ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

PunjabKesari

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਇਸੇ ਦੌਰਾਨ ਹੀ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਅਤੇ ਪੰਥਕ ਕਵੀਆਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁਖਤਾਰ ਸਿੰਘ, ਬਘੇਲ ਸਿੰਘ, ਸੁਖਰਾਜ ਸਿੰਘ, ਜਸਪਾਲ ਸਿੰਘ ਢੱਡੇ ਅਤੇ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ


rajwinder kaur

Content Editor

Related News