ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ

06/19/2018 2:44:02 PM

ਗੁਰੂ ਕਾ ਬਾਗ (ਭੱਟੀ) : ਪੁਲਸ ਥਾਣਾ ਝੰਡੇਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਐੱਸ. ਐੱਚ. ਓ ਹਰਭਾਲ ਸਿੰਘ ਸੋਹੀ ਤੇ ਮੁਨਸ਼ੀ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿੰਡ ਸੈਸਰਾ ਦੇ ਮੋੜ 'ਤੇ ਏ. ਐੱਸ. ਆਈ. ਜਸਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਨਾਕਾ ਲਗਾਇਆ ਹੋਇਆ ਸੀ ਕਿ ਪਿੰਡ ਵਾਲੀ ਸਾਈਡ ਤੋਂ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਗਈ ਤਾਂ ਉਸ ਕੋਲੋਂ 1060 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਕਿਆਂਮਪੁਰ ਵਜੋਂ ਹੋਈ ਹੈ। ਪੁਲਸ ਨੇ ਉਸ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।