ਪ੍ਰਵਾਸੀ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼ ਬਰਾਮਦ

Tuesday, Jun 16, 2020 - 12:37 PM (IST)

ਪ੍ਰਵਾਸੀ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼ ਬਰਾਮਦ

ਗੁਰੂ ਕਾ ਬਾਗ (ਰਾਕੇਸ਼ ਭੱਟੀ) : ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਤੇੜਾ ਕਲਾਂ ਵਿਖੇ ਇਕ ਪ੍ਰਵਾਸੀ ਨੌਜਵਾਨ ਦੀ ਭੇਤਭਰੇ ਹਲਾਤਾਂ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮਿ੍ਰਤਕ ਦੀ ਲਾਸ਼ ਪਿੰਡ ਦੇ ਬਾਹਰ ਖੇਤਾਂ ’ਚ ਦਰੱਖਤ ਨਾਲ ਲਟਕਦੀ ਹੋਈ ਮਿਲੀ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੇ ਥਾਣਾ ਝੰਡੇਰ ਦੇ ਮੁਖੀ ਅਵਤਾਰ ਸਿੰਘ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਵੱਡੀ ਵਾਰਦਾਤ, ਭਤੀਜੇ ਨੇ ਪਹਿਲਾਂ ਤਾਏ ਦਾ ਕੀਤਾ ਕਤਲ ਫਿਰ ਖੁਦ ਨੂੰ ਵੀ ਮਾਰੀ ਗੋਲੀ

 

 


author

Baljeet Kaur

Content Editor

Related News