ਅੰਮ੍ਰਿਤਸਰ ''ਚ ਨਵੇਂ ਸਾਲ ’ਤੇ ਹੋਵੇਗੀ ਹੱਡ ਚੀਰਵੀਂ ਠੰਡ, ਧੁੰਦ ਦੀ ਚਾਦਰ ’ਚ ਲਿਪਟੀ ਰਿਹੇਗੀ ਗੁਰੂ ਨਗਰੀ

Sunday, Dec 31, 2023 - 06:23 PM (IST)

ਅੰਮ੍ਰਿਤਸਰ ''ਚ ਨਵੇਂ ਸਾਲ ’ਤੇ ਹੋਵੇਗੀ ਹੱਡ ਚੀਰਵੀਂ ਠੰਡ, ਧੁੰਦ ਦੀ ਚਾਦਰ ’ਚ ਲਿਪਟੀ ਰਿਹੇਗੀ ਗੁਰੂ ਨਗਰੀ

ਅੰਮ੍ਰਿਤਸਰ (ਰਮਨ)- ਗੁਰੂ ਨਗਰੀ ’ਚ ਅੱਤ ਦੀ ਠੰਡ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋ ਚੁੱਕਾ ਹੈ। ਦਸੰਬਰ ਦੇ ਸ਼ੁਰੂਆਤੀ ਦਿਨਾਂ ਵਿਚ ਇੱਥੇ ਮੌਸਮ ਘੱਟ ਠੰਡਾ ਰਿਹਾ ਪਰ ਆਖਰੀ ਦਿਨਾਂ ਵਿਚ ਠੰਡ ਅਤੇ ਸੰਘਣੀ ਧੁੰਦ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8.8 ਡਿਗਰੀ, ਵੱਧ ਤੋਂ ਵੱਧ 16.1 ਡਿਗਰੀ ਦਰਜ ਕੀਤਾ ਗਿਆ, ਜਦਕਿ ਨਵੇਂ ਸਾਲ ’ਤੇ ਕੜਾਕੇ ਦੀ ਠੰਡ ਅਤੇ ਧੁੰਦ ਪੈਣ ਦੇ ਆਸਾਰ ਹਨ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ

PunjabKesari

ਸ਼ਨੀਵਾਰ ਨੂੰ ਗੁਰੂ ਨਗਰੀ ਪੂਰਾ ਦਿਨ ਧੁੰਦ ਦੀ ਲਪੇਟ ਵਿਚ ਰਹੀ ਅਤੇ ਲੋਕ ਆਪਣੇ ਘਰਾਂ ਵਿਚ ਲੁਕੇ ਰਹੇ। ਇਸ ਸਮੇਂ ਇੱਥੋਂ ਦਾ ਮੌਸਮ ਪਹਾੜੀ ਸੂਬਿਆਂ ਵਰਗਾ ਹੋ ਗਿਆ ਹੈ। ਬਹੁਤ ਸਾਰੇ ਲੋਕ ਨਵੇਂ ਸਾਲ ਅਤੇ ਛੁੱਟੀਆਂ ਮਨਾਉਣ ਅਤੇ ਬਰਫਬਾਰੀ ਦੇਖਣ ਲਈ ਪਹਾੜੀ ਸੂਬੇ ਸ਼ਿਮਲਾ, ਮਨਾਲੀ, ਰੋਹਤਾਂਗ, ਸ਼੍ਰੀਨਗਰ ਆਦਿ ’ਚ ਆਪਣੇ ਪਰਿਵਾਰਾਂ ਨਾਲ ਗਏ ਹੋਏ ਹਨ। ਮੌਜੂਦਾ ਸਮੇਂ ਵਿਚ ਤਾਪਮਾਨ ’ਚ ਗਿਰਾਵਟ ਕਾਰਨ ਲੋਕ ਸਿਰਫ਼ ਗਰਮ ਕੱਪੜੇ ਪਾ ਕੇ ਹੀ ਬਾਹਰ ਨਿਕਲ ਰਹੇ ਹਨ ਅਤੇ ਲੋਕ ਦੁਕਾਨਾਂ, ਦਫ਼ਤਰਾਂ ਅਤੇ ਘਰਾਂ ਵਿੱਚ ਹੀਟਰ ਅਤੇ ਚੁੱਲ੍ਹੇ ਦਾ ਸਹਾਰਾ ਲੈ ਕੇ ਠੰਡ ਤੋਂ ਬਚ ਹਨ। ਧੁੰਦ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਹਾਈਵੇ ’ਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਦੁਬਈ ਤੋਂ ਆਏ ਯਾਤਰੀ ਕੋਲੋਂ 67 ਲੱਖ ਦਾ ਸੋਨਾ ਜ਼ਬਤ, ਕਸਟਮ ਵਿਭਾਗ ਨੇ ਕੀਤਾ ਗ੍ਰਿਫ਼ਤਾਰ

ਧੁੰਦ ਨੇ ਕੀਤੇ ਲੋਕਾਂ ਦੇ ਕਾਰੋਬਾਰ ਪ੍ਰਭਾਵਿਤ

ਨਵੇਂ ਸਾਲ ’ਤੇ ਲੋਕ ਗੁਰੂ ਨਗਰੀ ਆਉਂਦੇ ਹਨ ਪਰ ਸੰਘਣੀ ਧੁੰਦ ਕਾਰਨ ਲੋਕਾਂ ਦੀਆਂ ਫਲਾਈਟਾਂ ਰੱਦ ਹੋ ਰਹੀਆਂ ਹਨ, ਲੋਕ ਆਪਣੇ ਪ੍ਰੋਗਰਾਮ ਰੱਦ ਕਰ ਰਹੇ ਹਨ, ਜਿਸ ਕਾਰਨ ਸੈਲਾਨੀਆਂ ਨਾਲ ਸਬੰਧਿਤ ਕਾਰੋਬਾਰ ਕਰਨ ਵਾਲੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। 31 ਦਸੰਬਰ ਯਾਨੀ ਅੱਜ ਅੰਮ੍ਰਿਤਸਰ ’ਚ ਹੋਰ ਸੈਲਾਨੀਆਂ ਦੇ ਆਉਣ ਦੀ ਉਮੀਦ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਮਾਲਕਣ ਕੁੜੀ ਨਾਲ 2 ਸਾਲਾਂ ਤੋਂ ਢਾਉਂਦੀ ਰਹੀ ਤਸ਼ੱਦਦ, ਹੈਰਾਨ ਕਰੇਗਾ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News