ਹੁੰਮਸ ਤੇ ਤਪਸ਼ ਨਾਲ ਤਪੀ ਗੁਰੂ ਨਗਰੀ, ਦੁਪਹਿਰ ਨੂੰ ਸੜਕਾਂ ’ਤੇ ਪਸਰਿਆ ਸੰਨਾਟਾ

Monday, Jun 29, 2026 - 03:50 PM (IST)

ਹੁੰਮਸ ਤੇ ਤਪਸ਼ ਨਾਲ ਤਪੀ ਗੁਰੂ ਨਗਰੀ, ਦੁਪਹਿਰ ਨੂੰ ਸੜਕਾਂ ’ਤੇ ਪਸਰਿਆ ਸੰਨਾਟਾ

ਅੰਮ੍ਰਿਤਸਰ (ਰਮਨ)- ਜੂਨ ਦਾ ਆਖ਼ਰੀ ਐਤਵਾਰ ਅੰਮ੍ਰਿਤਸਰ ਵਾਸੀਆਂ ਲਈ ਗਰਮੀ ਅਤੇ ਹੁੰਮਸ ਨਾਲ ਭਰਿਆ ਰਿਹਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 37 ਤੋਂ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਹਵਾ ’ਚ ਜ਼ਿਆਦਾ ਨਮੀ ਹੋਣ ਕਾਰਨ ਲੋਕਾਂ ਨੂੰ ਤਾਪਮਾਨ ਇਸ ਤੋਂ ਕਿਤੇ ਵੱਧ ਮਹਿਸੂਸ ਹੋਇਆ। ਸਵੇਰ ਤੋਂ ਹੀ ਤੇਜ਼ ਧੁੱਪ ਅਤੇ ਹੁੰਮਸ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ। ਦੁਪਹਿਰ ਹੁੰਦੇ-ਹੁੰਦੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਬਾਜ਼ਾਰਾਂ ਅਤੇ ਜਨਤਕ ਸਥਾਨਾਂ ’ਤੇ ਸੰਨਾਟਾ ਪਸਰ ਗਿਆ ਅਤੇ ਲੋਕ ਜ਼ਰੂਰੀ ਕੰਮ ਹੋਣ ’ਤੇ ਹੀ ਘਰਾਂ ’ਚੋਂ ਬਾਹਰ ਨਿਕਲੇ। ਦਿਨ ਭਰ ਆਸਮਾਨ ’ਚ ਬੱਦਲਾਂ ਦੀ ਆਵਾਜਾਈ ਬਣੀ ਰਹੀ ਪਰ ਇਸ ਨਾਲ ਗਰਮੀ ਤੋਂ ਰਾਹਤ ਨਹੀਂ ਮਿਲ ਸਕੀ। ਹਾਲਾਂਕਿ ਕਈ ਲੋਕ ਗਰਮੀਆਂ ਦੀਆਂ ਛੁੱਟੀਆਂ ਅਤੇ ਕਹਿਰ ਦੀ ਗਰਮੀ ਕਾਰਨ ਸ਼ਨੀਵਾਰ ਅਤੇ ਐਤਵਾਰ ਦੇ ਦਿਨ ਪਹਾੜੀ ਸੂਬਿਆਂ ਵੱਲ ਨਿਕਲ ਗਏ।

ਇਹ ਵੀ ਪੜ੍ਹੋ- ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ

ਲੋਕਾਂ ਨੇ ਗਰਮੀ ਤੋਂ ਬਚਣ ਲਈ ਠੰਢੇ ਪੀਣ ਵਾਲੇ ਪਦਾਰਥ, ਸ਼ਿਕੰਜਵੀ, ਗੰਨੇ ਦਾ ਰਸ, ਨਾਰੀਅਲ ਪਾਣੀ ਅਤੇ ਆਈਸਕ੍ਰੀਮ ਦਾ ਸਹਾਰਾ ਲਿਆ। ਸ਼ਹਿਰ ਦੇ ਪਾਰਕਾਂ ਅਤੇ ਖੁੱਲ੍ਹੇ ਸਥਾਨਾਂ ’ਤੇ ਵੀ ਦਿਨ ਦੇ ਸਮੇਂ ਲੋਕਾਂ ਦੀ ਆਵਾਜਾਈ ਘੱਟ ਰਹੀ। ਸ਼ਾਮ ਨੂੰ ਧੁੱਪ ਘੱਟ ਹੋਣ ਤੋਂ ਬਾਅਦ ਹੀ ਪਰਿਵਾਰਾਂ ਅਤੇ ਨੌਜਵਾਨਾਂ ਨੇ ਘਰਾਂ ’ਚੋਂ ਬਾਹਰ ਨਿਕਲਣਾ ਸ਼ੁਰੂ ਕੀਤਾ। ਬਾਜ਼ਾਰਾਂ ’ਚ ਵੀ ਦੁਪਹਿਰ ਦੇ ਸਮੇਂ ਗਾਹਕਾਂ ਦੀ ਗਿਣਤੀ ਘੱਟ ਰਹੀ, ਜਿਸ ਨਾਲ ਕਾਰੋਬਾਰ ਪ੍ਰਭਾਵਿਤ ਹੋਇਆ। ਡਾਕਟਰਾਂ ਨੇ ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਲੋਕਾਂ ਨੂੰ ਲੋੜੀਂਦੀ ਮਾਤਰਾ ’ਚ ਪਾਣੀ ਪੀਣ, ਹਲਕੇ ਸੂਤੀ ਕੱਪੜੇ ਪਹਿਨਣ ਅਤੇ ਦੁਪਹਿਰ 12 ਤੋਂ 4 ਵਜੇ ਦੇ ਵਿਚਕਾਰ ਬਿਨਾਂ ਵਜ੍ਹਾ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬਿਮਾਰ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਦੱਸੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ’ਚ ਬੱਦਲ ਛਾਉਣ, ਗਰਜ-ਚਮਕ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਜੇਕਰ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ ’ਚ ਕੁਝ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ। ਫਿਲਹਾਲ ਸ਼ਹਿਰ ’ਚ ਗਰਮੀ ਅਤੇ ਨਮੀ ਦਾ ਅਸਰ ਲਗਾਤਾਰ ਬਣਿਆ ਹੋਇਆ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ’ਚ ਬਿਜਲੀ ਦੇ ਕੱਟਾਂ ਤੋਂ ਲੋਕ ਕਾਫ਼ੀ ਪ੍ਰੇਸ਼ਾਨ ਹੋਏ। ਉਥੇ ਹੀ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦਾ ਕਹਿਣਾ ਹੈ ਕਿ ਲਗਾਤਾਰ ਬਿਜਲੀ ਕੱਟਣ ਨਾਲ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਗਰਮੀ ਦੇ ਮੌਸਮ ’ਚ ਕੂਲਰ, ਪੱਖੇ ਅਤੇ ਏਅਰ ਕੰਡੀਸ਼ਨਰ ਬੰਦ ਹੋਣ ਨਾਲ ਸਭ ਤੋਂ ਵੱਧ ਪ੍ਰੇਸ਼ਾਨੀ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਉਠਾਉਣੀ ਪੈ ਰਹੀ ਹੈ।ਬਿਜਲੀ ਦੀ ਲਗਾਤਾਰ ਹੋ ਰਹੀ ਕਟੌਤੀ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News