ਗੁਰੂ ਨਗਰੀ ਨੂੰ ਵੱਡੇ ਵਿਕਾਸ ਪ੍ਰਾਜੈਕਟ ਦਿੱਤੇ ਜਾਣਗੇ : PM ਮੋਦੀ
Monday, Feb 02, 2026 - 11:00 AM (IST)
ਅੰਮ੍ਰਿਤਸਰ (ਛੀਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਪੰਜਾਬ ਦੌਰੇ ’ਤੇ ਆਉਣ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਆਦਮਪੁਰ ਏਅਰਪੋਰਟ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਠੇਕੇਦਾਰ ਨੇ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਏਅਰਪੋਰਟ’ ਰੱਖਣ ਅਤੇ ਹਲਵਾਰਾ ਟਰਮੀਨਲ ਦਾ ਉਦਘਾਟਨ ਕਰਨ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਨੂੰ ਵਿਕਾਸ ਦਾ ਟੀਚਾ ਬਣਾਉਣ ਦੇ ਉਲੀਕੇ ਗਏ ਪ੍ਰਾਜੈਕਟ ’ਚ ਅੰਮ੍ਰਿਤਸਰ ਨੂੰ ਵੀ ਸ਼ਾਮਲ ਕੀਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ਸ਼ਰਮਨਾਕ ਕਾਰਾ, ਨੌਜਵਾਨ ਨੂੰ ਬਚਾਇਆ ਨਹੀਂ ਸਗੋਂ ਬਣਾਈ ਵੀਡੀਓ, ਫਲਾਈਓਵਰ ਤੋਂ ਹੇਠਾਂ...
ਠੇਕੇਦਾਰ ਨੇ ਕਿਹਾ ਕਿ ਗੁਰੂ ਨਗਰੀ ’ਚ ਰੋਜ਼ਾਨਾ ਲੱਖਾਂ ਦੀ ਤਾਦਾਦ ’ਚ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਰ ਤੇ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਲਈ ਪਹੁੰਚਦੇ ਹਨ, ਜਿਨ੍ਹਾਂ ਦੀ ਸਹੂਲਤ ਵਾਸਤੇ ਹੋਰ ਵੱਡੇ ਵਿਕਾਸ ਪ੍ਰਾਜੈਕਟਾਂ ਦੀ ਬਹੁਤ ਲੋੜ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਜਿੰਦਰ ਸਿੰਘ ਠੇਕੇਦਾਰ ਦੇ ਵਿਚਾਰਾਂ ਨੂੰ ਬੜੇ ਹੀ ਧਿਆਨ ਨਾਲ ਸੁਣਨ ਉਪਰੰਤ ਭਰੋਸਾ ਦਿਵਾਇਆ ਕਿ ਗੁਰੂ ਨਗਰੀ ਦੀ ਹੋਰ ਤਰੱਕੀ ਲਈ ਕੇਂਦਰ ਸਰਕਾਰ ਵੱਡੇ ਵਿਕਾਸ ਪ੍ਰਾਜੈਕਟ ਦੇਵੇਗੀ, ਜਿਸ ਵਾਸਤੇ ਪਹਿਲਾਂ ਹੀ ਸੁਹਿਰਦਤਾ ਨਾਲ ਵਿਚਾਰ ਚੱਲ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
