ਬੀਬੀ ਜਗੀਰ ਕੌਰ ਖ਼ਿਲਾਫ਼ ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਅਕਾਲ ਤਖ਼ਤ ਸਾਹਿਬ ਦਿੱਤਾ ਮੰਗ ਪੱਤਰ

Thursday, Sep 19, 2024 - 01:43 PM (IST)

ਬੀਬੀ ਜਗੀਰ ਕੌਰ ਖ਼ਿਲਾਫ਼ ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਨੇ ਅਕਾਲ ਤਖ਼ਤ ਸਾਹਿਬ ਦਿੱਤਾ ਮੰਗ ਪੱਤਰ

ਅੰਮ੍ਰਿਤਸਰ (ਗੁਰਪ੍ਰੀਤ)- ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਖ਼ਿਲਾਫ਼ ਮੰਗ ਪੱਤਰ ਦਿੱਤਾ ਗਿਆ ਅਤੇ ਕਾਰਵਾਈ ਦੀ ਮੰਗ ਕੀਤੀ ਗਈ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਗ ਪੱਤਰ ਦੇਣ ਆਏ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸੰਨ 2000 'ਚ ਬੀਬੀ ਜਗੀਰ ਕੌਰ ਦੀ ਧੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਈ ਸੀ। ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਦੇ ਜਵਾਈ ਕਮਲਜੀਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਪਾ ਕੇ ਕਾਰਵਾਈ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਲੰਮਾ ਸਮਾਂ ਕੇਸ ਚੱਲਣ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਬੀਬੀ ਜਗੀਰ ਕੌਰ ਨੂੰ ਸਜ਼ਾ ਸੁਣਾਈ ਗਈ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ

ਇਸ ਦੌਰਾਨ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜਿੱਥੇ ਕਿ ਦੁਨਿਆਵੀ ਅਦਾਲਤ 'ਚ ਬੀਬੀ ਜਗੀਰ ਕੌਰ ਨੂੰ ਦੋਸ਼ੀ ਠਹਿਰਾ ਕੇ ਸਜ਼ਾ ਸੁਣਾਈ ਗਈ ਹੈ, ਉੱਥੇ ਹੀ ਸਿੱਖਾਂ ਦੀ ਸਰਵਿਸ ਅਦਾਲਤ 'ਚ ਵੀ ਸਿੱਖ ਪੰਥ ਰਿਵਾਇਤਾਂ ਅਨੁਸਾਰ ਬੀਬੀ ਜਗੀਰ ਕੌਰ 'ਤੇ ਬਣਦੀ ਕਾਰਵਾਈ ਕੀਤੀ ਜਾਵੇ। ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚੇ ਸਨ ਅਤੇ ਅੱਜ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਕੱਤਰ ਦੇ ਨਾਲ ਹੀ ਮੁਲਾਕਾਤ ਕੀਤੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਉਹ ਜਥੇਦਾਰ ਸਾਹਿਬ ਨਾਲ ਵੀ ਮੁਲਾਕਾਤ ਜ਼ਰੂਰ ਕਰਨਗੇ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ ।

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News