ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ ਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀ ਐ: ਐਡਵੋਕੇਟ ਧਾਮੀ

Monday, Feb 02, 2026 - 10:53 AM (IST)

ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ ਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀ ਐ: ਐਡਵੋਕੇਟ ਧਾਮੀ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪਾਵਨ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਦਰਜ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਨੁੱਖ ਨੂੰ ਅਕਾਲ ਪੁਰਖ ਨਾਲ ਮਿਲਾਪ ਦਾ ਸੁੱਚਾ ਮਾਰਗ ਦਰਸਾਉਣ ਦੇ ਨਾਲ-ਨਾਲ ਸਮਾਜ 'ਚ ਫੈਲੀਆਂ ਬੁਰਾਈਆਂ ਵਿਰੁੱਧ ਸਖ਼ਤ ਤੇ ਸਪੱਸ਼ਟ ਸੰਦੇਸ਼ ਵੀ ਦਿੰਦੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ਸ਼ਰਮਨਾਕ ਕਾਰਾ, ਨੌਜਵਾਨ ਨੂੰ ਬਚਾਇਆ ਨਹੀਂ ਸਗੋਂ ਬਣਾਈ ਵੀਡੀਓ, ਫਲਾਈਓਵਰ ਤੋਂ ਹੇਠਾਂ...

ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਸਮਾਨਤਾ, ਭਾਈਚਾਰੇ, ਮਨੁੱਖੀ ਗੌਰਵ ਅਤੇ ਸਮਾਜਿਕ ਨਿਆਂ ਦਾ ਪ੍ਰਤੀਕ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣੀ ਮੁਬਾਰਕ ਬਾਣੀ ਰਾਹੀਂ ਮਨੁੱਖ ਨੂੰ ਕਰਮਕਾਂਡਾਂ ਤੋਂ ਉੱਪਰ ਉੱਠ ਕੇ ਸੱਚ, ਸੇਵਾ ਅਤੇ ਨਾਮ ਸਿਮਰਨ ਰਾਹੀਂ ਜੀਵਨ ਜਿਊਣ ਦੀ ਪ੍ਰੇਰਣਾ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਇਆ ਗਿਆ ਸਮਾਜਿਕ ਮਾਡਲ ਅੱਜ ਦੇ ਸਮੇਂ 'ਚ ਹੋਰ ਵੀ ਵਧੇਰੇ ਪ੍ਰਾਸੰਗਿਕ ਹੋ ਜਾਂਦਾ ਹੈ, ਜਿੱਥੇ ਮਨੁੱਖਤਾ ਨੂੰ ਵੰਡਣ ਵਾਲੀਆਂ ਤਾਕਤਾਂ ਸਾਹਮਣੇ ਖੜ੍ਹ ਕੇ ਸਾਰਿਆਂ ਨੂੰ ਏਕਤਾ ਅਤੇ ਬਰਾਬਰੀ ਦਾ ਸੁਨੇਹਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਪਾਵਨ ਜਨਮ ਦਿਹਾੜਾ ਮਨਾ ਰਹੇ ਹਾਂ ਤਾਂ ਸਾਨੂੰ ਉਨ੍ਹਾਂ ਦੀ ਸਿੱਖਿਆ ਤੋਂ ਪ੍ਰੇਰਣਾ ਲੈ ਕੇ ਇਕ ਸੁਖਦ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਬੱਸ ਹਾਦਸਾ, ਗਰਭਵਤੀ ਔਰਤ ਸਮੇਤ 7 ਸਵਾਰੀਆਂ ਜ਼ਖ਼ਮੀ, ਪੈ ਗਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News