ਗੁਰਧਾਮਾਂ ’ਤੇ ਹਮਲਾ ਕਰਨ ਦੇ ਵਿਰੋਧ ’ਚ ਗੁ. ਸਾਰਾਗੜੀ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਕੀਤਾ ਰੋਸ ਮਾਰਚ

06/06/2022 2:55:37 PM

ਅੰਮ੍ਰਿਤਸਰ (ਛੀਨਾ)- ਜੂਨ 1984 ’ਚ ਭਾਰਤੀ ਫੌਜ ਵਲੋਂ ਤੋਪਾਂ ਤੇ ਟੈਕਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਇਤਿਹਾਸਕ ਗੁਰਧਾਮਾਂ ’ਤੇ ਹਮਲਾ ਕਰਨ ’ਤੇ ਸਿੱਖ ਕੌਮ ਦੇ ਮਹਾਨ ਜਰਨੈਲਾਂ ਨੂੰ ਸ਼ਹੀਦ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪ੍ਰਮਜੀਤ ਸਿੰਘ ਖਾਲਸਾ, ਭਾਈ ਮੇਜਰ ਸਿੰਘ ਖਾਲਸਾ ਤੇ ਕੋਮੀ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ਹੇਠ ਕੱਢਿਆ ਗਿਆ। ਰੋਸ ਮਾਰਚ ਗੁ.ਸਾਰਾਗੜੀ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਾ, ਜਿਥੇ ਘੱਲੂਘਾਰਾ ਦਿਵਸ ਮਨਾਉਦਿਆਂ ਸ਼ਹੀਦਾਂ ਦੀ ਯਾਦ ’ਚ ਅਰਦਾਸ ਵੀ ਕੀਤੀ ਗਈ। 

ਇਸ ਮੌਕੇ ਸੰਬੋਧਨ ਕਰਦਿਆਂ ਭਾਈ ਪ੍ਰਮਜੀਤ ਸਿੰਘ ਖਾਲਸਾ ਤੇ ਭਾਈ ਮੇਜਰ ਸਿੰਘ ਖਾਲਸਾ ਨੇ ਕਿਹਾ ਕਿ 1984 ’ਚ ਕੇਂਦਰ ਸਰਕਾਰ ਨੇ ਸਿੱਖ ਕੌਮ ਨੂੰ ਜਿਹੜੇ ਜ਼ਖ਼ਮ ਦਿੱਤੇ ਹਨ, ਉਹ ਰਹਿੰਦੀ ਦੁਨੀਆ ਤੱਕ ਭੁੱਲਣ ਵਾਲੇ ਨਹੀਂ। ਇਸ ਮੌਕੇ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਸ਼ਹੀਦਾਂ ਦੇ ਸੁਫ਼ਨਿਆ ਨੂੰ ਸਾਕਾਰ ਕਰਨ ਦਾ ਪ੍ਰਣ ਵੀ ਲਿਆ। ਇਸ ਸਮੇਂ ਜਸਪਾਲ ਸਿੰਘ ਇਸਲਾਮ ਗੰਜ, ਭਾਈ ਬਲਜੀਤ ਸਿੰਘ ਬੀਤਾ, ਭਾਈ ਗਗਨਦੀਪ ਸਿੰਘ, ਭਾਈ ਹਰਜਿੰਦਰ ਸਿੰਘ ਜਿੰਦਾਂ, ਭਾਈ ਸੁਰਜੀਤ ਸਿੰਘ ਰਿੰਕੂ, ਭਾਈ ਮਨਦੀਪ ਸਿੰਘ ਖਾਲਸਾ ਸਣੇ ਕਈ ਸਖਸ਼ੀਅਤਾਂ ਹਾਜ਼ਰ ਸਨ। 

rajwinder kaur

This news is Content Editor rajwinder kaur