ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

Thursday, Mar 12, 2026 - 03:36 PM (IST)

ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

ਅਜਨਾਲਾ- ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਅਚਾਨਕ ਮੌਸਮ ਨੇ ਕਰਵਟ ਲੈ ਲਈ। ਕਈ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਅਤੇ ਗੜੇਮਾਰੀ ਦਰਜ ਕੀਤੀ ਗਈ, ਜਿਸ ਨਾਲ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਅਤੇ ਮੌਸਮ ਸੁਹਾਵਣਾ ਹੋ ਗਿਆ। ਦੱਸ ਦੇਈਏ ਦੱਸ ਦੇਈਏ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅਚਾਨਕ ਮੌਸਮ ਬਦਲ ਗਿਆ। ਤੇਜ਼ ਹਵਾਵਾਂ ਦੇ ਨਾਲ ਮੀਂਹ ਸਵੇਰੇ 5 ਵਜੇ ਦੇ ਕਰੀਬ ਸ਼ੁਰੂ ਹੋਇਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਗਿਰਾਵਟ ਆਈ। ਮੀਂਹ ਨੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ। ਇਸ ਦੇ ਨਾਲ ਹੀ ਅਜਨਾਲਾ ਇਲਾਕੇ ਦੇ ਕਈ ਪਿੰਡਾਂ ਵਿੱਚ ਭਾਰੀ ਗੜੇਮਾਰੀ ਦੇ ਨਾਲ ਤੇਜ਼ ਬਾਰਿਸ਼ ਹੋਈ, ਜਿਸ ਕਾਰਨ ਮੌਸਮ ਕਾਫ਼ੀ ਠੰਢਾ ਤੇ ਸੁਹਾਵਣਾ ਹੋ ਗਿਆ। ਲਗਾਤਾਰ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਇਸ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਅਤੇ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ।

ਇਹ ਵੀ ਪੜ੍ਹੋ- ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ

ਇਲਾਕੇ ਦੇ ਲੋਕਾਂ ਮੁਤਾਬਕ ਕੁਝ ਸਮੇਂ ਲਈ ਤੇਜ਼ ਹਵਾਵਾਂ ਨਾਲ ਗੜੇ ਪਏ ਅਤੇ ਫਿਰ ਚੰਗੀ ਬਾਰਿਸ਼ ਹੋਈ, ਜਿਸ ਨਾਲ ਸੜਕਾਂ ਅਤੇ ਖੇਤਾਂ ਵਿੱਚ ਪਾਣੀ ਵੀ ਇਕੱਠਾ ਹੋ ਗਿਆ।  ਪਰ ਕਿਸਾਨਾਂ ਵਿੱਚ ਫਸਲਾਂ ਦੇ ਸੰਭਾਵਿਤ ਨੁਕਸਾਨ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਹਾਲਾਂਕਿ ਇਸ ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ, ਕਿਉਂਕਿ ਗੜੇਮਾਰੀ ਨਾਲ ਖੇਤਾਂ ਵਿੱਚ ਖੜੀਆਂ ਫਸਲਾਂ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਬਣ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News