ਭਾਰਤ-ਪਾਕਿਸਤਾਨ ਨੂੰ ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ
Friday, Mar 14, 2025 - 06:26 PM (IST)

ਤਰਨਤਾਰਨ (ਰਮਨ)-ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਲੱਗਦੇ ਇਲਾਕੇ ਦੇ ਖੇਤਾਂ ਵਿਚ ਡਿੱਗੇ ਹੋਏ ਇਕ ਪੈਕੇਟ ਹੈਰੋਇਨ, ਜਿਸ ਦਾ ਵਜ਼ਨ 509 ਗ੍ਰਾਮ ਹੈ ਨੂੰ ਬਰਾਮਦ ਕਰਨ ਵਿਚ ਬੀ.ਐੱਸ.ਐੱਫ ਅਤੇ ਥਾਣਾ ਵਲਟੋਹਾ ਦੀ ਪੁਲਸ ਨੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਅਣਪਛਾਤੇ ਨਸ਼ਾ ਤਸਕਰ ਦੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਭੂਆ ਘਰ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਚਰਨ ਸਿੰਘ ਨੇ ਦੱਸਿਆ ਕਿ ਸਰਹੱਦੀ ਇਲਾਕੇ ਵਿਚ ਬੀ.ਐੱਸ.ਐੱਫ ਦੀ 103 ਬਟਾਲੀਅਨ ਦੇ ਜਵਾਨ ਅਤੇ ਥਾਣਾ ਵਲਟੋਹਾ ਦੀ ਪੁਲਸ ਪਾਰਟੀ ਜਦੋਂ ਸਾਂਝੇ ਤੌਰ ਉਪਰ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਬਲਰਾਜ ਸਿੰਘ ਪੁੱਤਰ ਰਸਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਪੁੱਤਰ ਗੁਰਸਾਹਿਬ ਸਿੰਘ ਵਾਸੀਆਨ ਪਿੰਡ ਸਕੱਤਰਾ ਨੇ ਹਾਜ਼ਰ ਹੋ ਸੂਚਨਾ ਦਿੱਤੀ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਗਰਾਊਂਡ ਵਿਚ ਇਕ ਪੈਕਟ, ਜਿਸ ਉਪਰ ਪੀਲੀ, ਕਾਲੀ ਟੇਪ ਲਪੇਟੀ ਹੋਈ ਹੈ ਅਤੇ ਉਸ ਉਪਰ ਇਕ ਕੁੰਡੀ ਲੱਗੀ ਹੋਈ ਹੈ, ਡਿੱਗਾ ਪਿਆ ਹੈ, ਜਿਸ ਵਿਚ ਨਸ਼ੀਲਾ ਪਦਾਰਥ ਹੋ ਸਕਦਾ ਹੈ। ਦਿਸ ਇਸ ਸਬੰਧੀ ਟੀਮ ਵੱਲੋਂ ਸਾਂਝੇ ਤੌਰ ਉਪਰ ਮੌਕੇ ’ਤੇ ਪੁੱਜ ਇਸ ਪੈਕੇਟ ਨੂੰ ਬਰਾਮਦ ਕੀਤਾ ਗਿਆ, ਜਿਸ ਦਾ ਵਜ਼ਨ 509 ਗ੍ਰਾਮ ਸੀ, ਜਿਸ ਵਿਚੋਂ ਹੈਰੋਇਨ ਬਰਾਮਦ ਕੀਤੀ ਗਈ, ਜਦਕਿ ਇਸ ਪੈਕੇਟ ਦੇ ਮਟੀਰੀਅਲ ਦਾ ਵਜ਼ਨ 23 ਗ੍ਰਾਮ ਪਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵਲਟੋਹਾ ਵਿਖੇ ਅਣਪਛਾਤੇ ਤਸਕਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8