ਸਰਹੱਦ ਨੇੜਿਓਂ ਡਰੋਨ ਤੇ ਅੱਧਾ ਕਿਲੋ ਹੈਰੋਇਨ ਬਰਾਮਦ
Sunday, Apr 27, 2025 - 04:52 PM (IST)

ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤਾਂ ਵਿਚ ਡਿੱਗੇ ਇਕ ਡਰੋਨ ਅਤੇ ਹੈਰੋਇਨ ਦੇ ਪੈਕਟ ਨੂੰ ਬੀ.ਐੱਸ.ਐੱਫ. ਅਤੇ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਮਾਮਲੇ ਵਿਚ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੀ.ਐੱਸ.ਐੱਫ. ਦੇ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਡਲ ਵਿਖੇ ਖੇਤਾਂ ਵਿਚ ਡਿੱਗੇ ਡਰੋਨ ਤੇ ਉਸ ਦੇ ਨਾਲ ਪੀਲੇ ਰੰਗ ਦੇ ਪੈਕਟ ਨੂੰ ਬੀਤੇ ਕੱਲ ਸ਼ਾਮ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਸਾਂਝੇ ਤੌਰ ’ਤੇ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ ਪਾਕਿਸਤਾਨੀ ਨਾਗਰਿਕਾਂ ਲਈ ਅੱਜ ਵਾਪਸ ਜਾਣ ਦਾ ਆਖ਼ਰੀ ਦਿਨ, ਅਟਾਰੀ ਬਾਰਡਰ 'ਤੇ ਲੱਗੀਆਂ ਲੰਮੀਆਂ ਲਾਈਨਾਂ
ਉਨ੍ਹਾਂ ਦੱਸਿਆ ਕਿ ਪੈਕਟ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 558 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਥਾਣਾ ਖਾਲੜਾ ਦੀ ਪੁਲਸ ਵੱਲੋਂ ਡਰੋਨ ਅਤੇ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈਂਦੇ ਨਸ਼ਾ ਸਮੱਗਲਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 2 ਦਿਨਾਂ 'ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8