ਸਰਹੱਦ ਨੇੜਿਓਂ ਅੱਧਾ ਕਿਲੋ ਆਈਸ ਡਰੱਗ ਬਰਾਮਦ
Monday, Oct 06, 2025 - 06:54 PM (IST)

ਤਰਨਤਾਰਨ (ਰਮਨ ਚਾਵਲਾ)-ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਡਰੋਨ ਦੀ ਮਦਦ ਨਾਲ ਪੁੱਜੀ ਅੱਧਾ ਕਿਲੋ ਆਈਸ ਡਰੱਗ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਜਿਸ ਦੇ ਸਬੰਧ ਵਿਚ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਮੁੰਡਿਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, ਚਲਾ'ਤੀਆਂ 30-35 ਗੋਲੀਆਂ, ਦਹਿਸ਼ਤ 'ਚ ਲੋਕ
ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਵਾਂ ਵਿਖੇ ਜਦੋਂ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ ਦੇ ਜਵਾਨ ਸਾਂਝੇ ਤੌਰ ਉਪਰ ਤਲਾਸ਼ੀ ਅਭਿਆਨ ਚਲਾ ਰਹੇ ਸਨ ਤਾਂ ਖੇਤਾਂ ਵਿਚ ਡਿੱਗੇ ਹੋਏ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 525 ਗ੍ਰਾਮ ਆਈਸ ਡਰੱਗ ਬਰਾਮਦ ਕੀਤੀ ਗਈ ਹੈ। ਜਿਸ ਨੂੰ ਥਾਣਾ ਖਾਲੜਾ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਆਈਸ ਡਰੱਗ ਦਾ ਪੈਕਟ ਡਰਾਉਣ ਦੀ ਮਦਦ ਨਾਲ ਭਾਰਤ ਪੁੱਜਾ ਹੋਵੇਗਾ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਵਿਭਾਗ ਦੀ ਨਵੀਂ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8