ਅੱਧੇ ਘੰਟੇ ਦੇ ਮੀਂਹ ਨੇ ਸ਼ਹਿਰ ਨੂੰ ਕੀਤਾ ਜਲ-ਥਲ, ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਮਿਲੀ ਰਾਹਤ
Wednesday, Jul 31, 2024 - 12:21 PM (IST)
ਗੁਰਦਾਸਪੁਰ (ਵਿਨੋਦ) : ਬੀਤੇ ਦਿਨ ਸਾਰਾ ਦਿਨ ਇਲਾਕੇ ਵਿਚ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਕਾਰਨ ਜਨਜੀਵਨ ਪ੍ਰਭਾਵਿਤ ਸੀ, ਗਰਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਆਪਣਾ ਕੰਮ-ਕਾਰ ਕਰਨਾ ਔਖਾ ਹੋ ਗਿਆ ਸੀ ਪਰ ਸ਼ਾਮ ਨੂੰ ਇਲਾਕੇ ’ਚ ਹੋਈ ਤੇਜ਼ ਬਾਰਿਸ਼ ਨੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਦਿਵਾਈ। ਸ਼ਾਮ 5.30 ਵਜੇ ਦੇ ਕਰੀਬ ਸ਼ੁਰੂ ਹੋਈ ਬਾਰਿਸ਼ ਨੇ ਸ਼ਾਮ 6 ਵਜੇ ਦੇ ਕਰੀਬ ਸ਼ਹਿਰ ਨੂੰ ਜਲ-ਥਲ ਕਰ ਦਿੱਤਾ। ਮੀਂਹ ਇੰਨਾ ਜ਼ਬਰਦਸਤ ਸੀ ਕਿ ਕੁਝ ਹੀ ਸਮੇਂ ਵਿਚ ਕੁਝ ਇਲਾਕਿਆਂ ਵਿੱਚ ਪਾਣੀ ਇਕੱਠਾ ਹੋ ਗਿਆ। ਬੇਸ਼ੱਕ ਨਗਰ ਕੌਂਸਲ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਖਿਲਾਫ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਪਰ ਅੱਜ ਵੀ ਗੰਦੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਾਲੇ ਪਲਾਸਟਿਕ ਨਾਲ ਭਰੇ ਦੇਖੇ ਗਏ, ਜਿਸ ਕਾਰਨ ਨਾਲਿਆ ਵਿਚ ਪਾਣੀ ਭਰ ਗਿਆ ਅਤੇ ਬਾਜ਼ਾਰ ਵਿੱਚ ਪਾਣੀ ਭਰ ਗਿਆ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਮੀਂਹ ਦੇ ਤੇਜ਼ ਹੋਣ ਕਾਰਨ ਬਾਜ਼ਾਰਾਂ ਵਿਚ ਸੰਨਾਟਾ ਛਾ ਗਿਆ ਅਤੇ ਲੋਕ ਆਪਣੇ ਘਰਾਂ ਨੂੰ ਜਾਣ ਲੱਗੇ। ਮੀਂਹ ਨੇ ਬਾਜ਼ਾਰਾਂ ਵਿੱਚ ਪੈਦਲ ਚੱਲਣ ਵਾਲਿਆਂ ਨੂੰ ਰੋਕ ਦਿੱਤਾ। ਦੁਕਾਨਦਾਰਾਂ ਅਨੁਸਾਰ ਅੱਜ ਗਰਮੀ ਅਤੇ ਹੁੰਮਸ ਕਾਰਨ ਬਾਜ਼ਾਰ ਵਿੱਚ ਮੰਦੀ ਦਾ ਮਾਹੌਲ ਸੀ, ਹੁਣ ਸ਼ਾਮ ਨੂੰ ਹੋਈ ਬਰਸਾਤ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਹੈ ਪਰ ਗਾਹਕ ਨਹੀਂ ਹਨ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8