ਹਲਕਾ ਖੇਮਕਰਨ ’ਚ ‘ਆਪ’ ਵੱਡੇ ਪੱਧਰ ’ਤੇ ਜਿੱਤ ਪ੍ਰਾਪਤ ਕਰੇਗੀ : ਜਗਮੋਹਨ ਭੁੱਲਰ

Monday, Jan 17, 2022 - 01:53 PM (IST)

ਹਲਕਾ ਖੇਮਕਰਨ ’ਚ ‘ਆਪ’ ਵੱਡੇ ਪੱਧਰ ’ਤੇ ਜਿੱਤ ਪ੍ਰਾਪਤ ਕਰੇਗੀ : ਜਗਮੋਹਨ ਭੁੱਲਰ

ਅਮਰਕੋਟ (ਸੰਦੀਪ ਕੁਮਾਰ) - ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਆਬਾਦੀ ਅਮਰਕੋਟ ਵਿਖੇ ‘ਆਪ’ ਆਗੂ ਜਗਮੋਹਣ ਸਿੰਘ ਵਲੋਂ ਇੱਕ ਵਰਕਰ ਮੀਟਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਲੋਕ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਸਗੋਂ ਉਨ੍ਹਾਂ ਦੀ ਲੁੱਟ ਖਸੁੱਟ ਕੀਤੀ ਗਈ। ਇਸ ਵਾਰ ਲੋਕ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ ਅਤੇ ਆਪਣੀ ਵੋਟ ਆਮ ਆਦਮੀ ਪਾਰਟੀ ਨੂੰ ਪਾ ਕੇ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਜਾ ਰਹੇ ਹਨ। ਇਸ ਮੌਕੇ ਜਸਵਿੰਦਰ ਸਿੰਘ, ਨੰਬਰਦਾਰ ਨਿਰਮਲ ਸਿੰਘ, ਓਮ ਪ੍ਰਕਾਸ਼, ਗੁਰਜੀਤ ਸਿੰਘ, ਸਿਮਰਨਜੀਤ ਸਿੰਘ, ਜੱਸਾ ਸਿੰਘ ਆਦਿ ਹਾਜ਼ਰ ਸਨ।


author

rajwinder kaur

Content Editor

Related News