ਹਲਕਾ ਖੇਮਕਰਨ ਨੂੰ ਸੂਬੇ ਦੇ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ:ਭੁੱਲਰ

11/25/2020 12:56:01 PM

ਵਲਟੋਹਾ (ਬਲਜੀਤ ਸਿੰਘ): ਹਲਕਾ ਖੇਮਕਰਨ ਨੂੰ ਸੂਬੇ ਦੇ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤੇ ਇੱਥੋਂ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਤਹਿਤ ਕਈ ਪ੍ਰਾਜੈਕਟ ਪੂਰੇ ਹੋ ਚੁੱਕੇ ਹਨ ਤੇ ਬਾਕੀ ਸਬੰਧੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ।

ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਅਤੇ ਇਸੇ ਲੜੀ ਤਹਿਤ ਹਲਕਾ ਖੇਮਕਰਨ ਦਾ ਵਿਕਾਸ ਜੰਗੀ ਪੱਧਰ 'ਤੇ ਜਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਦੇ ਮਿਆਰ ਸਬੰਧੀ ਉਹ ਖੁਦ ਵੀ ਨਜ਼ਰ ਰੱਖਣ, ਜਿੱਥੇ ਕਿਤੇ ਕੋਈ ਕਮੀ ਨਜ਼ਰ ਆਉਂਦੀ ਹੈ, ਉਹ ਉਨ੍ਹਾਂ ਦੇ ਧਿਆਨ 'ਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਮਿਆਰ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਸਰਪੰਚ ਸੇਵਾ ਸਿੰਘ ਮੰਗੋਲ ਮੈਂਬਰ ਪੰਚਾਇਤ ਸੁਖਵਿੰਦਰ ਸਿੰਘ ਸੋਨੂੰ ਬਾਊ ਰਾਮ ਕੱਪੜੇ ਵਾਲੇ ਸਾਬਕਾ ਸਰਪੰਚ ਬਲਜੀਤ ਸਿੰਘ ਮਗੋਲ  ਕਾਂਗਰਸੀ ਆਗੂ ਗੁਰਜੰਟ ਸਿੰਘ ਮਗੋਲ ਪ੍ਰਦੀਪ ਕੁਮਾਰ ਹਾਂਡਾ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।


Shyna

Content Editor

Related News