CM ਮਾਨ ਦੇ ਐਲਾਨ ਨਾਲ ਪੰਜਾਬੀਆਂ ’ਚ ਖੁਸ਼ੀ ਦਾ ਮਾਹੌਲ, ਬਜ਼ੁਰਗਾਂ ਲਈ ਲਿਆ ਅਹਿਮ ਫ਼ੈਸਲਾ
Monday, Nov 06, 2023 - 06:26 PM (IST)
ਅੰਮ੍ਰਿਤਸਰ (ਛੀਨਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਉਨ੍ਹਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 27 ਨਵੰਬਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਹੁਣ ਪੰਜਾਬ ਦੇ ਬਜ਼ੁਰਗਾਂ ਨੂੰ ਟਰੇਨਾ ਅਤੇ ਬੱਸਾਂ ਰਾਹੀਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਬਿਲਕੁੱਲ ਮੁਫ਼ਤ ਦਰਸ਼ਨ ਕਰਵਾਏ ਜਾਣਗੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਇਹ ਵਿਚਾਰ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਤੇ ਮੀਰੀ ਪੀਰੀ ਸਪੋਰਟਸ ਕਲੱਬ ਦੇ ਚੇਅਰਮੈਨ ਜਰਮਨਜੀਤ ਸਿੰਘ ਬਾਠ ਨੇ ਅੱਜ ਕੰਵਰ ਐਵੇਨਿਊ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦਾ ਉਨ੍ਹਾਂ ਸਾਰੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਜਿਹੜੇ ਆਰਥਿਕ ਤੰਗੀ ਕਾਰਨ ਅੱਜ ਤੱਕ ਦੂਰ ਦੁਰਾਡੇ ਥਾਵਾਂ ’ਤੇ ਮੌਜੂਦ ਧਾਰਮਿਕ ਅਸਥਾਨਾ ਦੇ ਦਰਸ਼ਨ ਨਹੀਂ ਕਰ ਸਕੇ।
ਇਹ ਵੀ ਪੜ੍ਹੋ- ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ, ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ
ਵਿਧਾਇਕ ਧੁੰਨ ਤੇ ਚੇਅਰਮੈਨ ਬਾਠ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਦੇ ਬਜ਼ੁਰਗਾਂ ਨੂੰ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ, ਵਾਰਾਣਸੀ, ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ, ਮੰਦਿਰ ਮਾਤਾ ਨੈਣਾ ਦੇਵੀ, ਮੰਦਿਰ ਮਾਤਾ ਚਿੰਤਪੁਰਨੀ, ਜਵਾਲਾ ਜੀ ਸਮੇਤ ਹੋਰ ਬਹੁਤ ਸਾਰੇ ਧਾਰਮਿਕ ਅਸਥਾਨਾ ਦੇ ਦਰਸ਼ਨ ਦੀਦਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਐਲਾਨ ਤੋਂ ਬਾਅਦ ਸੂਬੇ ਦੇ ਬਜ਼ੁਰਗਾਂ ’ਚ ਭਾਰੀ ਖੁਸ਼ੀ ਦਾ ਮਾਹੌਲ ਹੈ ਤੇ ਉਹ ਮਾਨ ਸਾਹਿਬ ਨੂੰ ਦਿਲ ਖੋਲ ਕੇ ਦੁਆਵਾਂ ਦੇ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8