ਲੋਕ ਨਿਰਮਾਣ ਤੇ ਬਿਜਲੀ ਮੰਤਰੀ ETO ਨੇ ਸਰਕਾਰੀ ਸਕੂਲਾਂ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
Monday, Jan 09, 2023 - 05:41 PM (IST)

ਅੰਮ੍ਰਿਤਸਰ (ਬਿਊਰੋ)- ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਨੂੰ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਜ਼ਿਲ੍ਹੇ ਦੇ ਤਿੰਨ ਸਕੂਲਾਂ ਸਰਕਾਰ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਛੇਹਰਟਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮਾਲ ਰੋਡ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਾਰਾਗੜ੍ਹੀ) ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ ਆਧੁਨਿਕ ਸਿੱਖਿਆ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਕੇਵਲ ਸਕੂਲਾਂ ਦੇ ਬਾਹਰ ਸਮਾਰਟ ਸਕੂਲ ਲਿਖ ਕੇ ਹੀ ਕੰਮ ਸਾਰ ਦਿੱਤਾ ਗਿਆ ਸੀ,ਪਰ ਸਾਡੀ ਸਰਕਾਰ ਸੱਚਮੁਚ 'ਚ ਹੀ ਇਨ੍ਹਾਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਏਗੀ। ਇਸ ਦੇ ਨਾਲ ਸਕੂਲਾਂ ਦੀ ਇਮਾਰਤਾਂ ਨੂੰ ਨਵੇਂ ਸਿਰਿਓਂ ਮੁਰੰਮਤ ਕੀਤਾ ਜਾਵੇਗਾ। ਸਾਡੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨਾ ਹੈ।
ਇਹ ਵੀ ਪੜ੍ਹੋ- ਪਾਕਿ 'ਚ ਹਿੰਦੂ ਮਹਿਲਾ ਦੇ ਕਤਲ ਦਾ ਮਾਮਲਾ: 4 ਹਿੰਦੂ ਭਾਈਚਾਰੇ ਦੇ ਲੋਕ ਗ੍ਰਿਫ਼ਤਾਰ
ਉਨ੍ਹਾਂ ਅੱਗੇ ਕਿਹਾ ਕਿ ਇਸ ਕੰਮ ਲਈ ਸਾਡੀ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸਵਾਰਿਆ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਐਕਸੀ.ਐੱਨ ਦਿਆਲ ਸ਼ਰਮਾ, ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਛੇਹਰਟਾ), ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ (ਮਾਲ ਰੋਡ), ਪਿੰਸੀਪਲ ਬਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਾਰਾਗੜ੍ਹੀ) ਤੋਂ ਇਲਾਵਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।