ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਝੋਨੀ ਦੀ ਖ਼ਰੀਦ

Saturday, Oct 01, 2022 - 07:52 PM (IST)

ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਝੋਨੀ ਦੀ ਖ਼ਰੀਦ

ਅੰਮ੍ਰਿਤਸਰ (ਸਾਗਰ) - ਪੰਜਾਬ ’ਚ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਝੋਨੇ ਦੀ ਗੈਰਕਾਨੂੰਨੀ ਆਮਦ ਨੂੰ ਰੋਕਣ ਲਈ ਬੈਰੀਅਰਾਂ ’ਤੇ ਵਿਸ਼ੇਸ਼ ਨਾਕੇ ਵੀ ਸਥਾਪਿਤ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਦਾਣਾ ਮੰਡੀ ਮਹਿਤਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਦੇ ਹੋਏ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਬਿਜਲੀ, ਪਾਣੀ, ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਦੇ ਮੁੱਖ ਗੇਟਾਂ ’ਤੇ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਝੋਨੇ ਦੀ ਨਮੀ ਨੂੰ ਚੈੱਕ ਕੀਤਾ ਜਾਵੇ, ਜਿਸ ਦੇ ਆਧਾਰ ’ਤੇ ਰੋਜ਼ਾਨਾ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ। ਕਿਸਾਨਾਂ ਦੇ ਪੈਸੇ ਸਿੱਧੇ ਉਨ੍ਹਾਂ ਦੇ ਖਾਤਿਆਂ ’ਚ ਪਾ ਦਿੱਤੇ ਜਾਣਗੇ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ


author

rajwinder kaur

Content Editor

Related News