ਕੇਂਦਰੀ ਮੰਤਰੀ ਹਰਦੀਪ ਪੁਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Tuesday, Feb 25, 2025 - 12:14 AM (IST)

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਗੁਰੂਘਰ ਵਿਖੇ ਸ਼ੀਸ਼ ਨਿਵਾਇਆ, ਉੱਥੇ ਹੀ ਰਸਭਿੰਨੀ ਗੁਰਬਾਣੀ ਦਾ ਕੀਰਤਨ ਵੀ ਸੁਣਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਹ ਜਿੰਨੀ ਵਾਰ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ, ਹਰ ਵਾਰ ਉਨ੍ਹਾਂ ਨੂੰ ਇੱਕ ਨਵਾਂ ਤੇ ਇੱਕ ਵੱਖਰਾ ਹੀ ਤਜਰਬਾ ਰੂਹਾਨੀਅਤ ਦੇ ਇਸ ਕੇਂਦਰ ਤੋਂ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦਾ ਇੱਕ ਪਿੰਡ ਮੁਦਲ ਵੀ ਉਨ੍ਹਾਂ ਨੇ ਗੋਦ ਲਿਆ ਹੋਇਆ ਹੈ ਤੇ ਜਦੋਂ ਅਗਲੀ ਵਾਰ ਉਹ ਅੰਮ੍ਰਿਤਸਰ ਆਉਣਗੇ, ਉਸ ਪਿੰਡ ਦੇ ਵਿੱਚੋਂ ਜ਼ਰੂਰ ਹੋ ਕੇ ਜਾਣਗੇ।
ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਐਲਾਨ ; ਸੂਬੇ ਦੇ 88 ਹਲਕਿਆਂ ਲਈ ਜਾਰੀ ਕੀਤੀ AAP ਦੇ ਨਵੇਂ ਚੇਅਰਮੈਨਾਂ ਦੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e