SGPC ਪ੍ਰਧਾਨ ਧਾਮੀ ਨੇ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ''ਤੇ ਜਤਾਇਆ ਇਤਰਾਜ਼

Sunday, Dec 08, 2024 - 09:20 PM (IST)

SGPC ਪ੍ਰਧਾਨ ਧਾਮੀ ਨੇ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ''ਤੇ ਜਤਾਇਆ ਇਤਰਾਜ਼

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ਦਾ ਐਲਾਨ ਕੀਤੇ ਜਾਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸੰਬਰ ਮਹੀਨਾ ਸਿੱਖ ਧਰਮ 'ਚ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਸਨ।

ਉਨ੍ਹਾਂ ਕਿਹਾ ਕਿ ਇਤਿਹਾਸਕ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਚੋਣਾਂ ਜਨਵਰੀ ਵਿੱਚ ਕਰਵਾਏ ਜਾਣ ਲਈ ਪਹਿਲਾਂ ਹੀ ਪੱਤਰ ਲਿਖਿਆ ਗਿਆ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਦਰਕਿਨਾਰ ਕਰ ਕੇ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਚੋਣਾਂ ਜਨਵਰੀ ਮਹੀਨੇ ਵਿੱਚ ਕਰਵਾਉਂਦਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦੀ ਨਵੀਂ ਚੁਣੀ ਪੰਚਾਇਤ ਨੇ ਚੁੱਕਿਆ ਨਿਵੇਕਲਾ ਕਦਮ ; ਬਾਕੀ ਪਿੰਡਾਂ ਲਈ ਵੀ ਪੇਸ਼ ਕੀਤੀ ਮਿਸਾਲ

ਐਡਵੋਕੇਟ ਧਾਮੀ ਨੇ ਕਿਹਾ ਕਿ 22 ਦਸੰਬਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਸਬੰਧ ਵਿੱਚ 21 ਦਸੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੇ ਸਮਾਗਮ ਆਰੰਭ ਹੋਣਗੇ। ਉਸੇ ਦਿਨ ਚੋਣਾਂ ਕਰਵਾਈਆਂ ਜਾਣੀਆਂ ਸਿੱਖ ਭਾਵਨਾਵਾਂ ਦੇ ਬਿਲਕੁਲ ਵਿਰੁੱਧ ਹਨ। ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੀ ਤਰੀਕ ਬਦਲ ਕੇ ਜਨਵਰੀ 2025 ਵਿਚ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਹ ਚੋਣਾਂ ਦਸੰਬਰ ਵਿੱਚ ਹੁੰਦੀਆਂ ਹਨ ਤਾਂ ਇਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਨਿਰਾਦਰ ਹੋਵੇਗਾ।

ਇਹ ਵੀ ਪੜ੍ਹੋ- ਗਾਇਕੀ ਦੀ ਆੜ 'ਚ ਇਹ ਮਸ਼ਹੂਰ ਪੰਜਾਬੀ ਸਿੰਗਰ ਕਰ ਰਿਹਾ ਸੀ ਨਸ਼ਾ ਤਸਕਰੀ, ਪੁਲਸ ਨੂੰ ਦੇਖ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News