ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

Sunday, Oct 29, 2023 - 06:55 PM (IST)

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ (ਸਰਬਜੀਤ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਹੀ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਸ ਮੌਕੇ 'ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ ਗੁਰੂ ਜਸ ਗਾਇਨ ਕਰਨਗੇ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ

PunjabKesari

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਚੌਥੇ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਨੂੰ ਧਾਰਮਿਕ ਅਗਵਾਈ ਦੇਣ ਵਾਲਾ ਹੈ। ਉਨ੍ਹਾਂ ਆਪਣੇ ਵਧਾਈ ਸੰਦੇਸ਼ 'ਚ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਵਿੱਚੋਂ ਨਿਮਰਤਾ, ਸੇਵਾ, ਸਿਮਰਨ, ਹਲੀਮੀ, ਸਹਿਜ ਆਦਿ ਦੇ ਗੁਣ ਪ੍ਰਗਟ ਹੁੰਦੇ ਹਨ।  ਜੋ ਮਨੁੱਖੀ ਜੀਵਨ ਨੂੰ ਸੁਖਾਵਾਂ ਅਤੇ ਮੁਕੰਮਲ ਬਣਾਉਣ ਵਿਚ ਵੱਡਾ ਮਹੱਤਵ ਰੱਖਦੇ ਹਨ।ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਂਦਿਆਂ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰੀਏ। ਐਡਵੋਕੇਟ ਧਾਮੀ ਨੇ ਆਖਿਆ ਕਿ ਅੱਜ ਦੇ ਪਦਾਰਥਵਾਦੀ ਯੁੱਗ ਅੰਦਰ ਗੁਰੂ ਸਾਹਿਬਾਨ ਦੀ ਮੁੱਲਵਾਨ ਵਿਚਾਰਧਾਰਾ ਮਨੁੱਖਤਾ ਲਈ ਪ੍ਰੇਰਨਾ ਦਾ ਅਮੁੱਕ ਸੋਮਾ ਹੈ।

ਇਹ ਵੀ ਪੜ੍ਹੋ- ਫੌਜ ਦੀਆਂ ਤਸਵੀਰਾਂ ਤੇ ਜਾਣਕਾਰੀ ਪਾਕਿ ਭੇਜਣ ਵਾਲਾ ‘ਆਰਮੀ ਟੇਲਰ’ ਕਾਬੂ, ਕੰਮ ਕਰਨ 'ਤੇ ਮਿਲਦੀ ਸੀ ਮੋਟੀ ਰਕਮ

PunjabKesari

ਵਰਣਨਯੋਗ ਹੈ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਿਕਰਮਾ ਵਿੱਚ ਸਥਿਤ ਹੋਰ ਅਸਥਾਨਾਂ 'ਤੇ ਫੁੱਲਾਂ ਦੀ ਸੁੰਦਰ ਸਜਾਵਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ  30 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਜਾਣਗੇ। ਜਿਸ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਕਵੀ ਦਰਬਾਰ ਹੋਵੇਗਾ।  ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ। ਰਾਤ ਨੂੰ ਸੁੰਦਰ ਦੀਪਮਾਲਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵਿਧਵਾ ਮਾਂ ਨੇ ਬੈਂਕ 'ਚੋਂ ਕਰਜ਼ਾ ਚੁੱਕ 8 ਦਿਨ ਪਹਿਲਾਂ ਵਿਦੇਸ਼ ਭੇਜਿਆ ਸੀ ਪੁੱਤ, ਬ੍ਰੇਨ ਅਟੈਕ ਕਾਰਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News