ਸੂਬੇ ਦੇ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਪਤਨੀ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Wednesday, Feb 26, 2025 - 10:22 PM (IST)

ਅੰਮ੍ਰਿਤਸਰ (ਸਰਬਜੀਤ)- ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਆਪਣੀ ਧਰਮ ਪਤਨੀ ਅਮਨ ਸੰਧੂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕਰ ਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲਿਆ।
ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਸੰਧੂ ਨੇ ਕਿਹਾ ਕਿ ਉਹ ਜ਼ਿੰਮੇਵਾਰੀ ਸੰਭਾਲਣ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਇਸ ਨੂੰ ਨਿਆਂ ਸੰਗਤ ਨਿਭਾਉਣਗੇ ਅਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਕਿਸੇ ਵੀ ਲੋੜਵੰਦ ਨੂੰ ਸੂਚਨਾ ਦੇ ਅਧਿਕਾਰ ਤੋਂ ਵਾਂਝਾ ਨਾ ਰਹਿਣਾ ਪਵੇ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਲਈ 2 ਨੌਜਵਾਨਾਂ ਦੀ ਜਾਨ, ਪਰਿਵਾਰਕ ਮੈਂਬਰਾਂ ਨੇ ਲਾਏ ਵੱਡੇ ਇਲਜ਼ਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e