ਰਿਸ਼ਵਤ ਲੈਂਦੇ ਗ੍ਰਿਫ਼ਤਾਰ ਹਰਸਿਮਰਤ ਨੂੰ ਜੁਡੀਸ਼ੀਅਲ ਹਿਰਾਸਤ ’ਚ ਜੇਲ੍ਹ ਭੇਜਿਆ

Saturday, Jan 18, 2025 - 06:25 PM (IST)

ਰਿਸ਼ਵਤ ਲੈਂਦੇ ਗ੍ਰਿਫ਼ਤਾਰ ਹਰਸਿਮਰਤ ਨੂੰ ਜੁਡੀਸ਼ੀਅਲ ਹਿਰਾਸਤ ’ਚ ਜੇਲ੍ਹ ਭੇਜਿਆ

ਅੰਮ੍ਰਿਤਸਰ (ਇੰਦਰਜੀਤ)-ਵਿਜੀਲੈਂਸ ਬਿਊਰੋ (ਵੀ. ਬੀ) ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਹਲਕਾ ਚੋਗਾਵਾਂ ਵਿਚ ਤਾਇਨਾਤ ਪਟਵਾਰੀ ਹਰਸਿਮਰਤਜੀਤ ਸਿੰਘ ਨੂੰ ਅੱਜ ਅਦਾਲਤ ਦੇ ਹੁਕਮਾਂ ’ਤੇ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਨੇ ਉਸ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਅਤੇ ਪਿੰਡ ‘ਕੋਹਾਲਾ’ ਵਾਸੀ ਸਰਮੇਲ ਸਿੰਘ ਵਲੋਂ ਦਰਜ ਕਰਵਾਈ ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਪਟਵਾਰੀ ਹਰਸਿਮਰਤ ਸਿੰਘ ਨੇ ਉਸ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 48 ਘੰਟਿਆਂ ਲਈ ਵੱਡੀ ਅਪਡੇਟ, ਪੜ੍ਹੋ ਪੂਰੀ ਖ਼ਬਰ

ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਟੀਮ ਨੇ ਟਰੈਪ ਲਗਾਉਂਦੇ ਹੋਏ ਮੁਲਜ਼ਮ ਨੂੰ ਸਬੂਤਾਂ ਸਮੇਤ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਦੇ ਰੰਗੇਂ ਹੱਥੀ ਗ੍ਰਿਫਤਾਰ ਕਰ ਕੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਐਕਟ ਕਾਨੂਨ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ

ਗ੍ਰਿਫਤਾਰੀ ਉਪਰੰਤ ਜਦੋਂ ਮੁਲਜ਼ਮ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਮਾਣਯੋਗ ਜੱਜ ਨੇ ਉਸ ਦਾ ਇਕ ਦਿਨ ਦਾ ਰਿਮਾਂਡ ਦਿੱਤਾ ਸੀ। ਰਿਮਾਂਡ ਖਤਮ ਹੋਣ ਬਾਅਦ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਸਿਮਰਤਜੀਤ ਕੌਰ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਜੱਜ ਨੇ ਉਸ ਦਾ ਰਿਮਾਂਡ ਹੋਰ ਨਾ ਦਿੰਦੇ ਹੋਏ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਲੋਕੋ ਆਹ ਵੇਖ ਲਓ ਹਾਲ! ਲਿਫਟ ਲੈਣ ਮਗਰੋਂ ਗੁਆਂਢੀ ਨੇ ਹੀ ਗੁਆਂਢੀ ਨਾਲ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News