ਹਰਸਿਮਰਤ ਕੌਰ ਬਾਦਲ ਨੇ UPSC ''ਚ 15ਵਾਂ ਰੈਂਕ ਹਾਸਲ ਕਰਨ ਵਾਲੀ ਸਿਮਰਨਦੀਪ ਕੌਰ ਨੂੰ ਦਿੱਤੀ ਵਧਾਈ

Friday, Mar 06, 2026 - 10:37 PM (IST)

ਹਰਸਿਮਰਤ ਕੌਰ ਬਾਦਲ ਨੇ UPSC ''ਚ 15ਵਾਂ ਰੈਂਕ ਹਾਸਲ ਕਰਨ ਵਾਲੀ ਸਿਮਰਨਦੀਪ ਕੌਰ ਨੂੰ ਦਿੱਤੀ ਵਧਾਈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਟਿਆਲਾ ਦੀ ਸਿਮਰਨਦੀਪ ਕੌਰ ਨੂੰ UPSC ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ 15ਵਾਂ ਰੈਂਕ ਹਾਸਲ ਕਰਨ ਅਤੇ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਲਈ ਚੁਣੇ ਜਾਣ 'ਤੇ ਦਿਲੀ ਮੁਬਾਰਕਬਾਦ ਦਿੱਤੀ ਹੈ।

ਆਪਣੇ ਬਿਆਨ ਵਿੱਚ ਬੀਬਾ ਬਾਦਲ ਨੇ ਕਿਹਾ ਕਿ ਸਿਮਰਨਦੀਪ ਦੀ ਇਹ ਸ਼ਾਨਦਾਰ ਪ੍ਰਾਪਤੀ ਸਾਡੀਆਂ ਹੋਰਨਾਂ ਲੜਕੀਆਂ ਲਈ ਇੱਕ ਵੱਡੀ ਪ੍ਰੇਰਨਾ ਸਾਬਤ ਹੋਵੇਗੀ, ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਕੇ ਅਜਿਹੀਆਂ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਨੇ ਸਿਮਰਨਦੀਪ ਕੌਰ ਨੂੰ ਇੱਕ ਪ੍ਰਸ਼ਾਸਨਿਕ ਅਧਿਕਾਰੀ (ਬਿਊਰੋਕਰੇਟ) ਵਜੋਂ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਜ਼ਿਕਰਯੋਗ ਹੈ ਕਿ ਸਿਮਰਨਦੀਪ ਕੌਰ ਦੀ ਇਸ ਕਾਮਯਾਬੀ ਨਾਲ ਨਾ ਸਿਰਫ ਪਟਿਆਲਾ, ਬਲਕਿ ਪੂਰੇ ਪੰਜਾਬ ਦਾ ਨਾਂ ਰੌਸ਼ਨ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News