ਹਰਵਿੰਦਰ ਸਿੰਘ ਸਰਨਾ ਨੂੰ ਤੁਰੰਤ ਪੰਥ ਚੋਂ ਛੇਕਿਆ ਜਾਵੇ, DSGMC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਅਪੀਲ

Saturday, Feb 07, 2026 - 11:41 PM (IST)

ਹਰਵਿੰਦਰ ਸਿੰਘ ਸਰਨਾ ਨੂੰ ਤੁਰੰਤ ਪੰਥ ਚੋਂ ਛੇਕਿਆ ਜਾਵੇ, DSGMC ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਅਪੀਲ

ਅੰਮ੍ਰਿਤਸਰ, (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਤੁਰੰਤ ਸਿੱਖ ਪੰਥ ਵਿਚੋਂ ਛੇਕਿਆ ਜਾਵੇ।

ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਕਾਲਕਾ ਅਤੇ ਸਕੱਤਰ ਕਾਹਲੋਂ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਮਗਰੋਂ ਹਰਵਿੰਦਰ ਸਿੰਘ ਸਰਨਾ ਨੇ ਨਾ ਸਿਰਫ਼ ਗਾਂਧੀ ਪਰਿਵਾਰ ਨੂੰ 1984 ’ਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਹਮਲੇ ’ਚ ਕਲੀਨ ਚਿੱਟ ਦਿੱਤੀ ਹੈ, ਸਗੋਂ ਇਹ ਵੀ ਆਖ ਦਿੱਤਾ ਹੈ ਕਿ ਇਹ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਫ ਇਕ ‘ਇਮਾਰਤ’ ’ਤੇ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖੀ ਦੀ ਪ੍ਰਭੂਸੱਤਾ ਦੇ ਪ੍ਰਤੀਕ ਇਸ ਪਾਵਨ ਅਸਥਾਨ ਨੂੰ ‘ਇਮਾਰਤ’ ਕਰਾਰ ਦੇਣਾ ਸਰਨਾ ਦਾ ਬਹੁਤ ਵੱਡਾ ਗੁਨਾਹ ਹੈ।

ਉਨ੍ਹਾਂ ਕਿਹਾ ਕਿ ਸਰਨਾ ਸ਼ਾਇਦ ਦਿੱਲੀ ਦੇ ਵੱਖ-ਵੱਖ ਇਲਾਕਿਆਂ ’ਚ ਹੋਏ ਸਿੱਖ ਕਤਲੇਆਮ ਨੂੰ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਸੀ ਕਿ ਜੇਕਰ ਉਨ੍ਹਾਂ ਹਰਵਿੰਦਰ ਸਿੰਘ ਸਰਨਾ ਨੂੰ ਰਾਹੁਲ ਗਾਂਧੀ ਨਾਲ ਮਿਲਣ ਭੇਜਿਆ ਹੈ ਤਾਂ ਵੱਖਰੀ ਗੱਲ ਹੈ ਪਰ ਜੇਕਰ ਨਹੀਂ ਭੇਜਿਆ ਤਾਂ ਉਨ੍ਹਾਂ ਨੂੰ ਤੁਰੰਤ ਪਾਰਟੀ ਵਿਚੋਂ ਕੱਢਿਆ ਜਾਵੇ।


author

Rakesh

Content Editor

Related News