ਹਿੰਦੂ-ਸਿੱਖਾਂ 'ਚ ਵੱਧ ਰਹੇ ਪਾੜੇ ਨੂੰ ਖ਼ਤਮ ਕਰਨ ਲਈ ਹੋਣਗੇ ਯਤਨ : ਹਰਵਿੰਦਰ ਸੋਨੀ

02/09/2023 12:02:09 PM

ਅੰਮ੍ਰਿਤਸਰ (ਜ.ਬ)- ਸ਼ਿਵ ਸੈਨਾ ਬਾਲ ਸਾਹਿਬ ਠਾਕਰੇ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਹਿਦੇਵ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਉਪ ਪ੍ਰਧਾਨ ਅਤੇ 6 ਜ਼ਿਲ੍ਹਿਆਂ ਦੇ ਇੰਚਾਰਜ ਹਰਵਿੰਦਰ ਸੋਨੀ, ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਧਾਨ ਅੰਕਿਤ ਖੋਸਲਾ ਅਤੇ ਸ਼ਿਵ ਸੈਨਾ ਭਾਰਤ ਦੇ ਰਾਸ਼ਟਰੀ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ, ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਉਪ ਪ੍ਰਧਾਨ ਸੰਜੇ ਕੁਮਾਰੀਆ ਅਤੇ ਪੰਜਾਬ ਚੇਅਰਮੈਨ ਰਾਹੁਲ ਖ਼ੋਸਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਇਹ ਵੀ ਪੜ੍ਹੋ- ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿ, BSF ਨੇ 28 ਰਾਊਂਡ ਫ਼ਾਇਰ ਕਰਕੇ ਡਰੋਨ ਨੂੰ ਭੇਜਿਆ ਵਾਪਸ

ਇਸ ਮੌਕੇ ਹਰਵਿੰਦਰ ਸੋਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਿੰਦੂ-ਸਿੱਖਾਂ ਵਿਚ ਵਿਵਾਦ ਪੈਦਾ ਕਰਨ ਦੀ ਨੀਅਤ ਨਾਲ ਉਨ੍ਹਾਂ ਦੇ ਬਿਆਨ ਨੂੰ ਬੇਲੋੜਾ ਵਜ਼ਨ ਦੇ ਕੇ ਮਾਹੌਲ ਖ਼ਰਾਬ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਸੀ ਪਰ ਪੁਲਸ ਪ੍ਰਸ਼ਾਸਨ ਨੇ ਸੂਝ-ਬੂਝ ਨਾਲ ਸ਼ਰਾਰਤੀ ਅਨਸਰਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਅਤੇ ਮਾਮਲਾ ਸ਼ਾਂਤ ਕਰ ਦਿੱਤਾ ਪਰ ਵੱਖਵਾਦੀ ਸੋਚ ਕਾਰਨ ਖਾਲਿਸਤਾਨੀ ਲੋਕ ਹਰ ਦੂਜੇ ਦਿਨ ਕੋਈ ਨਾ ਕੋਈ ਸ਼ਰਾਰਤ ਕਰਕੇ ਹਿੰਦੂ-ਸਿੱਖਾਂ ਵਿਚ ਫੁੱਟ ਪਾ ਰਹੇ ਹਨ, ਜੋ ਪੰਜਾਬ ਦੀ ਅਮਨ-ਸ਼ਾਂਤੀ ਲਈ ਬਹੁਤ ਖ਼ਤਰਨਾਕ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ

ਇਸ ਲਈ ਵਿਵਾਦ ਨੂੰ ਵਧਣ-ਫੁੱਲਣ ਤੋਂ ਰੋਕਣ ਲਈ ਹਿੰਦੂ ਸਿੱਖਾਂ ਦੇ ਸਮੂਹਿਕ ਯਤਨਾਂ ਦੀ ਲੋੜ ਹੋਵੇਗੀ। ਇਸ ਲਈ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰ ਕੇ ਇਸ ਸਬੰਧੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਸੋਨੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਉਹ ਸਾਡੇ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਹਿੰਦੂ-ਸਿੱਖਾਂ ਵਿਚ ਵਧ ਰਹੇ ਪਾੜੇ ਨੂੰ ਪੂਰਾ ਕਰਨ ਵਿਚ ਵੱਡੀ ਭੂਮਿਕਾ ਨਿਭਾਉਣਗੇ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News