ਹਰਿਆਣਾ ਦੇ ਮੁੱਖ ਮੰਤਰੀ ਖੱਟੜ ਡੇਰਾ ਬਿਆਸ ਪੁੱਜੇ, ਡੇਰਾ ਮੁਖੀ ਨਾਲ 3 ਘੰਟੇ ਤੱਕ ਕੀਤੀ ਮੁਲਾਕਾਤ
Monday, Sep 11, 2023 - 02:26 PM (IST)

ਬਾਬਾ ਬਕਾਲਾ ਸਾਹਿਬ (ਬਿਊਰੋ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਸ਼ੇਸ਼ ਹੈਲੀਕੈਪਟਰ ਰਾਹੀਂ ਡੇਰਾ ਬਿਆਸ ਵਿਖੇ ਪੁੱਜੇ, ਜਿਥੇ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ- ਆਪਣੇ ਹੱਥੀਂ ਮੌਤ ਸਹੇੜ ਰਹੇ ਨੌਜਵਾਨ, ਜਾਣ ਲਓ ਹਾਰਟ ਅਟੈਕ ਦੇ ਲੱਛਣ, ਕਦੇ ਨਜ਼ਰਅੰਦਾਜ਼ ਨਾ ਕਰੋ ਇਹ ਗੱਲਾਂ
ਵਰਨਣਯੋਗ ਹੈ ਕਿ ਮੁੱਖ ਮੰਤਰੀ ਅੱਜ ਕਰੀਬ 9:30 ਵਜੇ ਡੇਰਾ ਬਿਆਸ ਪੁੱਜੇ, ਉਸ ਤੋਂ ਬਾਅਦ ਉਨ੍ਹਾਂ ਵੱਲੋਂ ਬਾਬਾ ਜੀ ਨਾਲ ਬੰਦ ਕਮਰਾ ਮੁਲਾਕਾਤ ਕੀਤੀ ਅਤੇ ਕਰੀਬ 3 ਘੰਟੇ ਤੋਂ ਵਧੇਰੇ ਸਮਾਂ ਡੇਰਾ ਬਿਆਸ ਵਿਖੇ ਰੁੱਕੇ ਰਹੇ। ਬਾਬਾ ਜੀ ਨੇ ਮੁੱਖ ਮੰਤਰੀ ਖੱਟੜ ਨੂੰ ਡੇਰਾ ਬਿਆਸ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿਤੀ। ਖੱਟੜ ਵੱਲੋਂ ਡੇਰੇ ਦੇ ਅਨੁਸ਼ਾਸਨ ਅਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਗਈ। ਉਪਰੰਤ ਬਾਅਦ ਦੁਪਿਹਰ ਡੇਢ ਵਜੇ ਦੇ ਕਰੀਬ ਮੁੱਖ ਮੰਤਰੀ ਡੇਰਾ ਬਿਆਸ ਤੋਂ ਰਵਾਨਾ ਹੋ ਗਏ।
ਇਹ ਵੀ ਪੜ੍ਹੋ- ਸੁਨਾਮ ਵਿਖੇ ਗਰਭਪਾਤ ਕਰਵਾਉਣ ਆਈ ਔਰਤ ਨਾਲ ਵਾਪਰੀ ਅਣਹੋਣੀ, ਮੌਕੇ ਤੋਂ ਫ਼ਰਾਰ ਹੋਈ ਨਰਸ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8