ਹਵਾਰਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਧਾਇਕ ਜਸਵਿੰਦਰ ਸਿੰਘ ਨੂੰ ਦਿੱਤਾ ਮੰਗ ਪੱਤਰ

08/13/2022 2:25:47 PM

ਅੰਮ੍ਰਿਤਸਰ (ਅਨਜਾਣ) : ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਮੰਗ ਜਾਰੀ ਰੱਖਦਿਆਂ ਅਟਾਰੀ ਹਲਕੇ ਦੇ ਵਿਧਾਇਕ ਜਸਵਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ ਨੇ ਕਿਹਾ ਕਿ ਪੱਤਰ ਵਿੱਚ ਬੇਨਤੀ ਕਰਦਿਆਂ ਅਟਾਰੀ ਹਲਕੇ ਦੇ ਵਿਧਾਇਕ ਨੂੰ ਕਿਹਾ ਗਿਆ ਹੈ ਕਿ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਆਪਣੇ ਸੰਵਿਧਾਨਿਕ ਹੱਕਾਂ ਦੀ ਵਰਤੋਂ ਕਰਦੇ ਹੋਏ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ। ਉਨ੍ਹਾਂ ਕਿਹਾ ਕਿ ਵਿਧਾਇਕ ਲੋਕਾਂ ਦੇ ਨੁਮਾਇੰਦੇ ਹੁੰਦੇ ਨੇ ਇਸ ਲਈ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਵਿਧਾਨ ਸਭਾ ਵਿੱਚ ਤਾਮਿਲਨਾਡੂ ਦੇ ਵਿਧਾਇਕਾਂ ਵਾਂਗ ਆਪਣਾ ਫ਼ਰਜ਼ ਨਿਭਾਉਣ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਵਿਧਾਇਕ ਜਸਵਿੰਦਰ ਸਿੰਘ ਫ਼ਰਾਖ਼ਦਿਲੀ ਦਿਖਾਉਂਦੇ ਹੋਏ ਪ੍ਰੋ: ਬਲਜਿੰਦਰ ਸਿੰਘ ਦੇ ਨਿਵਾਸ ਅਸਥਾਨ ‘ਤੇ ਪਹੁੰਚੇ ਤੇ ਸਾਰਾ ਮਾਮਲਾ ਸਮਝਣ ਦੇ ਬਾਅਦ ਭਰੋਸਾ ਦਿੱਤਾ ਕਿ ਉਹ ਵਿਧਾਨ ਸਭਾ ਵਿੱਚ ਸਮਾਂ ਲੈ ਕੇ ਇਸ ਮੁੱਦੇ ਨੂੰ ਜ਼ਰੂਰ ਚੁੱਕਣਗੇ। ਉਨ੍ਹਾਂ ਕਿਹਾ ਕਿ ਮੁੱਦਾ ਨਾਂ ਤਾਂ ਧਾਰਮਿਕ ਹੈ ਅਤੇ ਨਾ ਹੀ ਸਿਆਸੀ ਬਲਕਿ ਇਹ ਸੰਵਿਧਾਨਿਕ ਮੁੱਦਾ ਹੈ। ਇਸ ਮੌਕੇ ਮਹਾਂਬੀਰ ਸਿੰਘ ਸੁਲਤਾਨਵਿੰਡ, ਬਲਦੇਵ ਸਿੰਘ ਨਵਾਂ ਪਿੰਡ, ਭੂਪਿੰਦਰ ਸਿੰਘ ਜਰਮਨੀ, ਸਤਜੋਤ ਸਿੰਘ, ਰਘਬੀਰ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।


rajwinder kaur

Content Editor

Related News