ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ

Friday, Nov 29, 2024 - 12:58 PM (IST)

ਅੰਮ੍ਰਿਤਸਰ(ਦਲਜੀਤ)-ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਅੰਮ੍ਰਿਤਸਰ ਤਰਨਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਕੋਈ ਵੀ ਬਾਲ ਘਰ, ਜਿਸ ਵਿਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਨਹੀਂ ਹਨ, ਉਨ੍ਹਾਂ ਬਾਲ ਘਰ ਦੇ ਮੁਖੀ ਤੇ ਵਿਭਾਗ ਵੱਲੋਂ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿਚ 1 ਸਾਲ ਦੀ ਸਜ਼ਾ ਜਾਂ ਇਕ ਲੱਖ ਰੁਪਏ ਜੁਰਮਾਨਾ ਜਾਂ ਦੋਨੋਂ ਹੀ ਹੋਵੇਗੀ।

 ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋ ਬਣਾਏ ਗਏ ਜੁਵੇਨਾਈਲ ਜਸਟਿਸ ਐਕਟ 2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ ਜੋ ਕਿ ਕਿਸੇ ਸਰਕਾਰੀ ਗੈਰ-ਸਰਕਾਰੀ ਸੰਸਥਾ ਵੱਲੋਂ ਚਲਾਇਆ ਜਾ ਰਿਹਾ ਹੈ, ਜਿਸ ਵਿਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਦੇ ਰਹਿਣ ਅਤੇ ਖਾਣ-ਪੀਣ ਦੇਖਭਾਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਰਕਾਰ ਵੱਲੋਂ ਗ੍ਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀਂ, ਉਨ੍ਹਾਂ ਦਾ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਹੋਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News