ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
Tuesday, Jul 07, 2026 - 05:28 PM (IST)
ਬਟਾਲਾ(ਸਾਹਿਲ)- ਬੀਤੀ ਦੇਰ ਸ਼ਾਮ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਭਿਆਨਕ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋਣ, ਜਦਕਿ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਰਜਤ ਪੁੱਤਰ ਰਾਜਕੁਮਾਰ ਵਾਸੀ ਯੂਨੀਕ ਐਵੇਨਿਊ, ਬਟਾਲਾ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸ਼ਿਕਾਰ ਮਾਛੀਆਂ ਆਪਣੇ-ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਇਹ ਦੋਵੇਂ ਅੱਡਾ ਕੋਟਲੀ ਸੂਰਤ ਮੱਲੀ ਨੇੜੇ ਸਥਿਤ ਪੈਟਰੋਲ ਪੰਪ ਕੋਲ ਪਹੁੰਚੇ, ਤਾਂ ਅਚਾਨਕ ਦੋਵਾਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਵਿਦੇਸ਼ੀ ਜੋੜੀ ਨੂੰ ਸਿੱਖ ਵਿਅਕਤੀ ਨੇ ਰੋਕਿਆ, ਕਿਹਾ- ਪੂਰੇ ਕੱਪੜੇ ਪਹਿਣ ਕੇ ਆਓ
ਇਸ ਹਾਦਸੇ ਦੇ ਸਿੱਟੇ ਵਜੋਂ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਮੌਕੇ ’ਤੇ ਪਹੁੰਚੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਨਾਜ਼ੁਕ ਹਾਲਤ ’ਚ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਇੱਥੇ ਡਾਕਟਰਾਂ ਨੇ ਜਾਂਚ ਉਪਰੰਤ ਅੰਮ੍ਰਿਤਪਾਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦਕਿ ਜ਼ਖ਼ਮੀ ਰਜਤ ਹਸਪਤਾਲ ’ਚ ਜ਼ੇਰੇ-ਇਲਾਜ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
