ਸਿਹਤ ਵਿਭਾਗ ਨੇ ਪੰਜਾਬ ਨੂੰ ਕੋਰੋਨਾ ਮੁਕਤ ਕੀਤਾ ਕਰਾਰ, ਮਰੀਜ਼ਾਂ ਦੀਆਂ ਮੁਫ਼ਤ ਦਵਾਈਆਂ ’ਤੇ ਲਾਈ ਰੋਕ

04/16/2022 12:32:16 PM

ਅੰਮ੍ਰਿਤਸਰ (ਦਲਜੀਤ)- ਸਿਹਤ ਵਿਭਾਗ ਨੇ ਪੰਜਾਬ ਨੂੰ ਕੋਰੋਨਾ ਮੁਕਤ ਕਰਾਰ ਦੇ ਦਿੱਤਾ ਹੈ। ਵਿਭਾਗ ਦੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਮੈਡੀਕਲ ਕਾਲਜਾਂ ਅਧੀਨ ਚੱਲਣ ਵਾਲੇ ਹਸਪਤਾਲਾਂ ਵਿਚ ਦਾਖਲ ਹੋਣ ਵਾਲੇ ਕੋਰੋਨਾ ਮਰੀਜ਼ਾਂ ਨੂੰ ਮਿਲਣ ਵਾਲੀਆਂ ਮੁਫ਼ਤ ਦਵਾਈਆਂ ’ਤੇ ਪਾਬੰਦੀ ਲਾ ਦਿੱਤੀ ਹੈ। ਵਿਭਾਗ ਦੇ ਇਸ ਫ਼ੈਸਲੇ ਤੋਂ ਬਾਅਦ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਦੇ ਮਰੀਜ਼ਾਂ ਨੂੰ ਪੈਸੇ ਖ਼ਰਚ ਕਰ ਕੇ ਆਪਣਾ ਇਲਾਜ ਕਰਵਾਉਣਾ ਪਵੇਗਾ, ਉਥੇ ਵਿਭਾਗ ਵਲੋਂ ਲਗਾਤਾਰ ਪੰਜਾਬ ਵਿਚ ਸਾਹਮਣੇ ਆ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖ ਕੇ ਵਿਭਾਗ ਦੀ ਕਾਰਜਸ਼ੈਲੀ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਜਾਣਕਾਰੀ ਅਨੁਸਾਰ ਪੰਜਾਬ ਵਿਚ ਕੋਰੋਨਾ ਨੇ ਪਿਛਲੇ ਕੁਝ ਸਮੇਂ ਤੋਂ ਆਪਣਾ ਭਿਆਨਕ ਰੂਪ ਦਿਖਾਇਆ ਸੀ। ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੇ ਦਾਖਲ ਹੋਣ ਦੀ ਗਿਣਤੀ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਵਿਚ ਕਾਫ਼ੀ ਜ਼ਿਆਦਾ ਸੀ। ਸਰਕਾਰੀ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਨੂੰ ਮੁਫ਼ਤ ਇਲਾਜ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਦਵਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ। ਪੰਜਾਬ ਦੇ ਸਮੂਹ ਮੈਡੀਕਲ ਕਾਲਜਾਂ ਦੇ ਅਧੀਨ ਚੱਲਣ ਵਾਲੇ ਸਰਕਾਰੀ ਹਸਪਤਾਲਾਂ ਵਿਚ ਕਾਰਪੋਰੇਸ਼ਨ ਵਲੋਂ ਮਰੀਜ਼ਾਂ ਦੀ ਸਹੂਲਤ ਲਈ ਸਮਰੱਥ ਦਵਾਈਆਂ ਦਿੱਤੀਆਂ ਜਾ ਰਹੀਆਂ ਸੀ। ਇਸ ਸਾਲ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ ਪਰ ਮਾਮਲੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਏ ਕਿ ਹੈਲਥ ਸਿਸਟਮ ਕਾਰਪਰੇਸ਼ਨ ਨੇ ਇੱਕਦਮ ਮੈਡੀਕਲ ਕਾਲਜਾਂ ਨੂੰ ਸਪਲਾਈ ਹੋਣ ਵਾਲੀਆਂ ਦਵਾਈਆਂ ’ਤੇ ਪਾਬੰਦੀ ਲਾ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਕਾਰਪੋਰੇਸ਼ਨ ਨੇ ਅਧਿਕਾਰੀਆਂ ਨੂੰ ਹਵਾਲਾ ਦਿੱਤਾ ਹੈ ਕਿ ਕੋਰੋਨਾ ਖ਼ਤਮ ਹੋ ਗਿਆ ਹੈ, ਇਸ ਲਈ ਸਪਲਾਈ ’ਤੇ ਰੋਕ ਲਾਈ ਜਾ ਰਹੀ ਹੈ। ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਾਫ਼ੀ ਵੱਡੀ ਰਾਸ਼ੀ ਖ਼ਰਚ ਕਰ ਕੇ ਹੁੰਦਾ ਹੈ, ਜਦਕਿ ਸਰਕਾਰੀ ਹਸਪਤਾਲਾਂ ਵਿਚ ਇਹ ਇਲਾਜ ਮੁਫ਼ਤ ਕੀਤਾ ਜਾਂਦਾ ਸੀ। ਕਾਰਪੋਰੇਸ਼ਨ ਦੀ ਇਸ ਮਨਮਾਨੀ ਕਾਰਨ ਹੁਣ ਲੋਕਾਂ ਨੂੰ ਪੈਸੇ ਖ਼ਰਚ ਕਰ ਕੇ ਸਰਕਾਰੀ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾਉਣਾ ਪਵੇਗਾ, ਕਿਉਂਕਿ ਦਵਾਈ ਸਮਰੱਥ ਮਾਤਰਾ ਵਿਚ ਨਾ ਹੋਣ ਕਾਰਨ ਉਨ੍ਹਾਂ ਨੂੰ ਮੁੱਲ ਲਿਆਉਣੀ ਪਵੇਗੀ। ਅੰਮ੍ਰਿਤਸਰ ਸਮੇਤ ਪੰਜਾਬ ਦੇ ਹੋਰ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਕਰੀਬ ਹਰ ਰੋਜ਼ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜ਼ਿਲ੍ਹੇ ਵਿਚ ਹੁਣ ਵੀ ਐਕਟਿਵ ਕੇਸਾਂ ਦੀ ਗਿਣਤੀ 4 ਹੈ। ਇਸ ਦੌਰਾਨ ਦਵਾਈ ’ਤੇ ਪਾਬੰਦੀ ਲਾਉਣੀ ਠੀਕ ਨਹੀਂ ਹੈ। 

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਕੋਰੋਨਾ ਵਿਚ ਪ੍ਰਾਈਵੇਟ ਹਸਪਤਾਲਾਂ ਵਲੋਂ ਮਰੀਜ਼ਾਂ ਨੂੰ ਦਾਖਲ ਕਰਨ ਦੇ ਨਾਂ ’ਤੇ ਕਾਫ਼ੀ ਪੈਸੇ ਲਈ ਜਾਂਦੇ ਰਹੇ ਸਨ, ਜਿਸ ਤੋਂ ਬਾਅਦ ਪਿਛਲੀ ਸਰਕਾਰ ਵਲੋਂ ਸਰਕਾਰੀ ਦਵਾਈ ਮਰੀਜ਼ਾਂ ਲਈ ਉਪਲੱਬਧ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਦੇਣ ਦਾ ਦਾਅਵਾ ਕਰ ਰਹੀ ਹੈ। ਦੂਜੇ ਪਾਸੇ ਸਰਕਾਰ ਦੀ ਨੱਕ ਦੇ ਹੇਠਾਂ ਪੰਜਾਬ ਹੈਲਥ ਸਿਸਟਮ ਕਾਰਪਰੇਸ਼ਨ ਵਲੋਂ ਮਰੀਜ਼ਾਂ ਲਈ ਆਉਣ ਵਾਲੀਆਂ ਦਵਾਈਆਂ ’ਤੇ ਰੋਕ ਲਾਈ ਜਾ ਰਹੀ ਹੈ। ਨਿਯਮ ਦੱਸਦੇ ਹਨ ਕਿ ਕਾਰਪੋਰੇਸ਼ਨ ਵਲੋਂ ਜਦੋਂ ਮਰੀਜ਼ਾਂ ਲਈ ਦਵਾਈ ਦਿੱਤੀ ਜਾਂਦੀ ਸੀ ਤਾਂ ਉਦੋਂ ਇਸ ਦਵਾਈ ਤੋਂ ਦੂਜੇ ਆਮ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਸੀ। ਮਰੀਜ਼ਾਂ ਨੂੰ ਦਵਾਈ ਲੈਣ ਵਿਚ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਸੀ ਪਰ ਹੁਣ ਕਾਰਪੋਰੇਸ਼ਨ ਵਲੋਂ ਪੈਦਾ ਕੀਤੀ ਗਈ ਸਥਿਤੀ ਤੋਂ ਬਾਅਦ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਅੰਮ੍ਰਿਤਸਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਇੱਥੇ 28, 00, 000 ਤੋਂ ਵੱਧ ਜਨ-ਸੰਖਿਆ ਹੈ। ਮੈਡੀਕਲ ਕਾਲਜ ਦੇ ਅਧੀਨ ਚੱਲਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਹਰ ਰੋਜ਼ ਓ. ਪੀ. ਡੀ. ਵਿਚ 1000 ਤੋਂ ਵੱਧ ਮਰੀਜ਼ ਸੇਵਾਵਾਂ ਲੈਂਦੇ ਹਨ, ਜਦਕਿ ਹੋਰ ਐਮਰਜੈਂਸੀ ਵਿਚ ਇਕ ਦਰਜਨ ਤੋਂ ਵੱਧ ਮਰੀਜ਼ ਦਾਖਲ ਹੁੰਦੇ ਹਨ। ਜ਼ਿਲ੍ਹੇ ਵਿਚ ਹੁਣ ਤੱਕ ਕੋਰੋਨਾ ਦੇ 59401 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 1682 ਮਰੀਜ਼ਾਂ ਦੀਆਂ ਮੌਤ ਹੋ ਚੁੱਕੀਆਂ ਹਨ। ਸਭ ਤੋਂ ਵੱਡੀ ਗੱਲ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਨੂੰ ਦਾਖਲ ਨਹੀਂ ਕੀਤਾ ਜਾਂਦਾ, ਸਗੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਕਾਰਪੋਰੇਸ਼ਨ ਵਲੋਂ ਦਵਾਈ ਨਾ ਦੇਣ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਪੈਸੇ ਖ਼ਰਚ ਕਰਕੇ ਆਪਣਾ ਇਲਾਜ ਕਰਵਾਉਣਾ ਪਵੇਗਾ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਕੀ ਕਹਿੰਦੇ ਹਨ ਮੈਡੀਕਲ ਸੁਪਰਡੈਂਟ?
ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੇ. ਡੀ. ਸਿੰਘ ਨੇ ਦੱਸਿਆ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਕੋਰੋਨਾ ਦੇ ਮਰੀਜ਼ਾਂ ਲਈ ਪਹਿਲਾਂ ਮੁਫ਼ਤ ਦਵਾਈ ਦਿੱਤੀਆਂ ਜਾਂਦੀਆਂ ਸੀ, ਜਿਸ ਦੇ ਨਾਲ ਮਰੀਜ਼ਾਂ ਨੂੰ ਕਾਫ਼ੀ ਰਾਹਤ ਮਿਲ ਰਹੀ ਸੀ ਪਰ ਹੁਣ ਕਾਰਪੋਰੇਸ਼ਨ ਵਲੋਂ ਮਰੀਜ਼ਾਂ ਨੂੰ ਦਵਾਈ ਦੇਣ ਤੋਂ ਮਨਾ ਕਰ ਦਿੱਤਾ ਗਿਆ ਹੈ। ਕਾਰਪੋਰੇਸ਼ਨ ਦੇ ਇਸ ਫ਼ੈਸਲੇ ਤੋਂ ਬਾਅਦ ਹਸਪਤਾਲ ਅਤੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


rajwinder kaur

Content Editor

Related News