ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ ''ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
Thursday, Sep 03, 2026 - 04:31 PM (IST)
ਗੁਰਦਾਸਪੁਰ(ਹਰਮਨ)— ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਹੋਰ ਮੱਛਰ ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ 1,45,608 ਘਰਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 2,223 ਥਾਵਾਂ ’ਤੇ ਮੱਛਰ ਦਾ ਲਾਰਵਾ ਮਿਲਿਆ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਮਿਲਣ ਵਾਲੀਆਂ ਥਾਵਾਂ ’ਤੇ ਉਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਮੱਛਰਾਂ ਦੇ ਖਾਤਮੇ ਲਈ ਸਪਰੇਅ ਅਤੇ ਫੌਗਿੰਗ ਦੀਆਂ ਗਤੀਵਿਧੀਆਂ ਨਿਰੰਤਰ ਜਾਰੀ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ
ਜ਼ਿਲ੍ਹਾ ਐਪਿਡਮੋਲੋਜਿਸਟ ਡਾਕਟਰ ਮਮਤਾ ਵਸ਼ਿਸ਼ਟ ਅਤੇ ਐਮ.ਓ.ਐੱਚ. ਡਾਕਟਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਹ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਵੀ ਲਾਰਵਾ ਮਿਲਦਾ ਹੈ, ਉਸ ਨੂੰ ਤੁਰੰਤ ਨਸ਼ਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
ਵਿਭਾਗ ਦੇ ਅੰਕੜਿਆਂ ਅਨੁਸਾਰ ਸ਼ਹਿਰੀ ਖੇਤਰ ਵਿੱਚ ਹੁਣ ਤੱਕ 94,399 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 1,916 ਥਾਵਾਂ ’ਤੇ ਲਾਰਵਾ ਮਿਲਿਆ। ਇਸੇ ਤਰ੍ਹਾਂ ਪੇਂਡੂ ਖੇਤਰ ਵਿੱਚ 51,209 ਘਰਾਂ ਦੀ ਜਾਂਚ ਦੌਰਾਨ 307 ਥਾਵਾਂ ’ਤੇ ਲਾਰਵਾ ਪਾਇਆ ਗਿਆ। ਇਸੇ ਮੁਹਿੰਮ ਤਹਿਤ ਸ਼ਹਿਰੀ ਖੇਤਰ ਵਿੱਚ 2,81,637 ਕੰਟੇਨਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 2,145 ਕੰਟੇਨਰਾਂ ਵਿੱਚ ਲਾਰਵਾ ਮਿਲਿਆ। ਪੇਂਡੂ ਖੇਤਰ ਵਿੱਚ 76,743 ਕੰਟੇਨਰਾਂ ਦੀ ਜਾਂਚ ਦੌਰਾਨ 361 ਕੰਟੇਨਰਾਂ ਵਿੱਚ ਲਾਰਵਾ ਪਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਨ੍ਹਾਂ ਸਾਰੇ ਸਥਾਨਾਂ ’ਤੇ ਲਾਰਵਾ ਨਸ਼ਟ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
ਇਸ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਟੇਟ ਪ੍ਰੋਗਰਾਮ ਅਫ਼ਸਰ ਡਾਕਟਰ ਅਰਸ਼ਦੀਪ ਕੌਰ ਦੀ ਅਗਵਾਈ ਹੇਠ ਪਹੁੰਚੀ ਰਾਜ ਪੱਧਰੀ ਟੀਮ ਨੇ ਬਟਾਲਾ ਸ਼ਹਿਰ ਵਿੱਚ ਡੇਂਗੂ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਿੰਦਰਜੀਤ ਸਿੰਘ ਵੀ ਮੌਜੂਦ ਸਨ। ਜ਼ਿਲ੍ਹਾ ਐਪਿਡਮੋਲੋਜਿਸਟ ਡਾਕਟਰ ਮਮਤਾ ਵਸ਼ਿਸ਼ਟ ਅਤੇ ਐਮ.ਓ.ਐੱਚ. ਡਾਕਟਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਡੇਂਗੂ ਰੋਕਥਾਮ ਮੁਹਿੰਮ ਵਿੱਚ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਵੀ ਸ਼ਮੂਲੀਅਤ ਕਰਵਾਈ ਗਈ ਹੈ। ਫੀਲਡ ਸਟਾਫ਼ ਵੱਲੋਂ ਲਾਰਵੇ ਦੀ ਜਾਂਚ, ਸਪਰੇਅ ਅਤੇ ਫੌਗਿੰਗ ਦੇ ਨਾਲ ਲੋਕਾਂ ਨੂੰ ਮੱਛਰ ਜਨਿਤ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਮੱਛਰਾਂ ਦੇ ਖਾਤਮੇ ਲਈ ਵਿਭਾਗ ਵੱਲੋਂ ਟੀਮਾਂ ਨੂੰ ਫੌਗਿੰਗ ਮਸ਼ੀਨਾਂ ਅਤੇ ਸਪਰੇਅ ਪੰਪ ਮੁਹੱਈਆ ਕਰਵਾਏ ਗਏ ਹਨ। ਵੱਖ-ਵੱਖ ਖੇਤਰਾਂ ਵਿੱਚ ਫੌਗਿੰਗ ਅਤੇ ਸਪਰੇਅ ਲਗਾਤਾਰ ਕੀਤੀ ਜਾ ਰਹੀ ਹੈ। ਲੋਕਾਂ ਨੂੰ ਵੀ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਮੱਛਰਾਂ ਦੇ ਪੈਦਾ ਹੋਣ ਨੂੰ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
