ਡੇਂਗੂ ਤੇ ਸਿਹਤ ਵਿਭਾਗ ਦਾ ਵਾਰ: 73 ਥਾਵਾਂ ’ਤੇ ਮਿਲਿਆ ਡੇਂਗੂ ਫੈਲਾਉਣ ਵਾਲਾ ਖਤਰਨਾਕ ਲਾਰਵਾ
Saturday, Jul 26, 2025 - 12:28 PM (IST)

ਗੁਰਦਾਸਪੁਰ (ਹਰਮਨ)-ਡੇਂਗੂ ਦੇ ਖਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਫਿਰ ਵਾਰ ਕੀਤਾ ਹੈ। ਇਸ ਤਹਿਤ ਸਿਹਤ ਵਿਭਾਗ ਦੀਆਂ 141 ਟੀਮਾਂ ਅੱਜ ਜ਼ਿਲ੍ਹੇ ਅੰਦਰ ਵੱਖ-ਵੱਖ 191 ਧਾਰਮਿਕ ਸਥਾਨਾਂ ’ਤੇ ਪਹੁੰਚੀਆਂ ਹਨ। ਇਨ੍ਹਾਂ ਟੀਮਾਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਵੱਖ-ਵੱਖ ਧਾਰਮਿਕ ਸਥਾਨਾਂ ਵਿਚ 12792 ਪਾਣੀ ਵਾਲੇ ਕੰਟੇਨਰ ਚੈੱਕ ਕੀਤੇ ਗਏ ਜਿਨ੍ਹਾਂ ਵਿਚੋਂ 73 ਕੰਟੇਨਰਾਂ ਵਿਚ ਡੇਂਗੂ ਫੈਲਾਉਣ ਵਾਲਾ ਖਤਰਨਾਕ ਲਾਰਵਾ ਮਿਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਿਵਿਲ ਸਰਜਨ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਨਾ ਸਿਰਫ ਡੇਂਗੂ ਦੇ ਲਾਰਵੇ ਨੂੰ ਖਤਮ ਕੀਤਾ ਜਾ ਰਿਹਾ ਹੈ। ਸਗੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਬਕਾਇਦਾ ਜਾਗਰੂਕ ਕਰਨ ਦੀ ਮੁਹਿੰਮ ਵੀ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਉਨ੍ਹਾਂ ਕਿਹਾ ਕਿ ਹਰੇਕ ਸ਼ੁੱਕਰਵਾਰ ਡੇਂਗੂ ਵਿਰੁੱਧ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਂਦੀ ਹੈ। ਇਸ ਦੇ ਕਾਰਨ ਅੱਜ ਵੀ ਵੱਖ-ਵੱਖ ਟੀਮਾਂ ਨੇ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੂਰੇ ਸੀਜ਼ਨ ਦੌਰਾਨ ਇਸ ਸਾਲ ਹੁਣ ਤੱਕ 5 ਲੱਖ 32 ਹਜ਼ਾਰ 123 ਘਰਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ। ਜਿਨਾਂ ਵਿਚੋਂ 1335 ਘਰਾਂ ਵਿਚ ਡੇਂਗੂ ਫੈਲਾਉਣ ਵਾਲਾ ਲਾਰਵਾ ਮਿਲਿਆ ਸੀ। ਇਸੇ ਤਰ੍ਹਾਂ ਇਨ੍ਹਾਂ ਘਰਾਂ ਅਤੇ ਹੋਰ ਥਾਵਾਂ ਵਿਚ ਕੁੱਲ 6 ਲੱਖ 58 ਹਜ਼ਾਰ 027 ਕੰਟੇਨਰ ਚੈੱਕ ਕੀਤੇ ਗਏ ਜਿਨ੍ਹਾਂ ਵਿਚੋਂ 1600 ਕੰਟੇਨਰਾਂ ਵਿਚ ਖੜ੍ਹੇ ਪਾਣੀ ਅੰਦਰ ਡੇਂਗੂ ਦਾ ਲਾਰਵਾ ਪੈਦਾ ਹੋ ਰਿਹਾ ਸੀ। ਉਨ੍ਹਾਂ ਕਿਹਾ ਕਿ ਸਾਰੇ ਕੰਟੇਨਰਾਂ ’ਚੋਂ ਇਹ ਲਾਰਵਾ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਹਫਤੇ ਵਿਚ ਘੱਟੋ ਘੱਟ ਇਕ ਦਿਨ ਪਾਣੀ ਵਾਲੇ ਹਰੇਕ ਕੰਟੇਨਰ ਨੂੰ ਖਾਲੀ ਕਰਕੇ ਜਰੂਰ ਸੁਕਾਉਣ। ਇਸ ਮੰਤਵ ਲਈ ਸਿਹਤ ਵਿਭਾਗ ਨੇ ਸ਼ੁਕਰਵਾਰ ਦਾ ਦਿਨ ਨਿਰਧਾਰਿਤ ਕੀਤਾ ਹੈ ਅਤੇ ਸ਼ੁਕਰਵਾਰ ਨੂੰ ਡਰਾਈ ਡੇ ਦੇ ਤੌਰ ’ਤੇ ਮਨਾ ਕੇ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਂਦੀ ਹੈ।
ਕੀ ਹੈ ਡੇਂਗੂ ਦੇ ਮਰੀਜ਼ਾਂ ਦੀ ਸਥਿਤੀ?
ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ ਸਿਹਤ ਵਿਭਾਗ ਵੱਲੋਂ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਕਰੀਬ 90 ਟੈਸਟ ਕੀਤੇ ਜਾ ਚੁੱਕੇ ਹਨ ਜਦੋਂ ਕਿ ਪਿਛਲੇ ਸਾਲ 525 ਟੈਸਟ ਕੀਤੇ ਜਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਸਾਲ 2023 ਦੌਰਾਨ ਜੁਲਾਈ ਮਹੀਨੇ ਤੱਕ 9 ਮਰੀਜ਼ ਸਾਹਮਣੇ ਆਏ ਸਨ ਜਦੋਂ ਕਿ ਉਸ ਸਾਲ ਪੂਰੇ ਸੀਜ਼ਨ ਵਿਚ ਡੇਂਗੂ ਦੇ 475 ਮਰੀਜ਼ਾਂ ਦੀ ਪੁਸ਼ਟੀ ਹੋਈ ਸੀ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਪਿਛਲੇ ਸਾਲ 2024 ਦੌਰਾਨ ਜੁਲਾਈ ਮਹੀਨੇ ਤੱਕ ਸਿਰਫ ਇੱਕ ਮਰੀਜ਼ ਸਾਹਮਣੇ ਆਇਆ ਸੀ ਜਦੋਂ ਕਿ ਪੂਰੇ ਸੀਜ਼ਨ ਦੌਰਾਨ 77 ਮਰੀਜ਼ ਡੇਂਗੂ ਤੋਂ ਪੀੜਿਤ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਸਾਲ ਅਜੇ ਤੱਕ 5 ਮਰੀਜ਼ ਹੀ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਗਈ ਮਿਹਨਤ ਦੀ ਬਦੌਲਤ ਲੋਕ ਡੇਂਗੂ ਤੋਂ ਬਚਾਅ ਲਈ ਕਾਫੀ ਹੱਦ ਤੱਕ ਜਾਗਰੂਕ ਹੋਏ ਹਨ ਅਤੇ ਹੁਣ ਵੀ ਲੋਕਾਂ ਨੂੰ ਇਹ ਸਮਝਾਇਆ ਜਾ ਰਿਹਾ ਹੈ ਕਿ ਡੇਂਗੂ ਇੱਕ ਅਜਿਹੇ ਮੱਛਰ ਤੋਂ ਫੈਲਦਾ ਹੈ ਜੋ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਉਹਨਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਿੱਥੇ ਲੋਕਾਂ ਨੂੰ ਪਾਣੀ ਵਾਲੇ ਬਰਤਨ੍ਹਾਂ ਨੂੰ ਸੁਕਾਉਣ ਦੀ ਲੋੜ ਹੈ, ਉਸ ਦੇ ਨਾਲ ਹੀ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸਪੇਸ਼ੀਆਂ ਵਿੱਚ ਦਰਦ ਚਮੜੀ ਉੱਪਰ ਦਾਣੇ ਨੱਕ ਵਿੱਚੋਂ ਖੂਨ ਅਤੇ ਮਸੂੜਿਆਂ ਵਿੱਚੋਂ ਖੂਨ ਵਗਣ ਵਰਗੀਆ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਤਾਂ ਤੁਰੰਤ ਨੇੜਲੇ ਹਸਪਤਾਲ ਵਿੱਚ ਡਾਕਟਰ ਨੂੰ ਕੋਲੋਂ ਜਾਂਚ ਕਰਵਾਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8