ਸਿਹਤ ਵਿਭਾਗ ਦੀ ਟੀਮ ਨੇ 3 ਦੁਕਾਨਾਂ ’ਤੇ ਮਾਰਿਆ ਛਾਪਾ, ਖਾਣ ਪੀਣ ਵਾਲੀਆਂ ਚੀਜ਼ਾਂ ਦੇ ਭਰੇ ਸੈਂਪਲ

Tuesday, Apr 12, 2022 - 12:57 PM (IST)

ਸਿਹਤ ਵਿਭਾਗ ਦੀ ਟੀਮ ਨੇ 3 ਦੁਕਾਨਾਂ ’ਤੇ ਮਾਰਿਆ ਛਾਪਾ, ਖਾਣ ਪੀਣ ਵਾਲੀਆਂ ਚੀਜ਼ਾਂ ਦੇ ਭਰੇ ਸੈਂਪਲ

ਬਟਾਲਾ (ਬੇਰੀ) - ਸਿਹਤ ਵਿਭਾਗ ਦੀ ਟੀਮ ਵੱਲੋਂ ਡਾ. ਭਾਰਤੀ ਦੀ ਅਗਵਾਈ ਹੇਠ ਬਟਾਲਾ ਦੇ ਡੇਰਾ ਰੋਡ ਇਲਾਕੇ ’ਚ ਸਥਿਤ ਖਾਣ ਪੀਣ ਵਾਲੀਆਂ ਦੁਕਾਨਾਂ ’ਤੇ ਛਾਪੇਮਾਰੀ ਕਰਦੇ ਹੋਏ ਸੈਂਪਲ ਭਰੇ ਗਏ। ਹਾਲਾਕਿ ਟੀਮ ਦੇ ਆਉਣ ਤੋਂ ਪਹਿਲਾਂ ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰ ਕੇ ਚੱਲੇ ਗਏ। ਇਸ ਸਬੰਧੀ ਟੀਮ ਦੀ ਅਧਿਕਾਰੀ ਡਾ. ਭਾਰਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ’ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਦੇ ਨਾਲ-ਨਾਲ ਹੋਰ ਖਾਣ ਪੀਣਾ ਵਾਲੀਆ ਚੀਜ਼ਾਂ ਦੇ ਸੈਂਪਲ ਭਰੇ ਜਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ

ਸਿਹਤ ਵਿਭਾਗ ਦੀ ਟੀਮ ਵੱਲੋਂ ਡੇਰਾ ਰੋਡ ਬਟਾਲਾ ’ਚ ਸਥਿਤ ਤਿੰਨ ਦੁਕਾਨਾਂ ਤੋਂ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਗਏ ਹਨ। ਇਹ ਸੈਂਪਲ ਲੈਬ ’ਚ ਭੇਜ ਕੇ ਟੈਸਟ ਕੀਤੇ ਜਾਣਗੇ ਅਤੇ ਜੇਕਰ ਇਨ੍ਹਾਂ ’ਚ ਮਿਲਾਵਟ ਪਾਈ ਗਈ ਤਾਂ ਦੁਕਾਨਦਾਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਾਂ ’ਤੇ ਸਹੀ ਸਾਮਾਨ ਰੱਖਣ ਅਤੇ ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਵੀ ਹਾਜ਼ਰ ਸਨ।


author

rajwinder kaur

Content Editor

Related News