ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
Thursday, Jul 30, 2026 - 04:08 PM (IST)
ਗੁਰਦਾਸਪੁਰ (ਹਰਮਨ): ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਚਲਾਈ ਜਾ ਰਹੀ ਡੇਂਗੂ ਰੋਕਥਾਮ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਡੇਂਗੂ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਲਾਂਟ ਨਰਸਰੀਆਂ, ਫੈਕਟਰੀਆਂ ਅਤੇ ਕੰਸਟਰਕਸ਼ਨ ਸਾਈਟਾਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ। ਸਿਵਲ ਸਰਜਨ ਨੇ ਜ਼ਿਲ੍ਹਾ ਵਣ ਅਫ਼ਸਰ ਗੁਰਅਮਨਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਵਣ ਵਿਭਾਗ ਦੀ ਪਲਾਂਟ ਨਰਸਰੀ ਦਾ ਨਿਰੀਖਣ ਕੀਤਾ, ਜਿੱਥੇ ਕਈ ਥਾਵਾਂ ’ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ। ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਲਾਰਵੇ ਨੂੰ ਨਸ਼ਟ ਕਰਵਾਇਆ ਅਤੇ ਵਣ ਵਿਭਾਗ ਦੇ ਕਰਮਚਾਰੀਆਂ ਨੂੰ ਸਾਫ਼-ਸਫ਼ਾਈ ਬਰਕਰਾਰ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ-ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਮੁਹਿੰਮ ਤਹਿਤ ਜਿਨ੍ਹਾਂ ਥਾਵਾਂ ’ਤੇ ਵੀ ਲਾਰਵਾ ਮਿਲਿਆ, ਉੱਥੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਨਸ਼ਟ ਕੀਤਾ ਗਿਆ। ਨਾਲ ਹੀ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਅਤੇ ਘਰਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੱਛਰਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਫੌਗਿੰਗ ਮਸ਼ੀਨਾਂ ਅਤੇ ਸਪਰੇਅ ਪੰਪ ਮੁਹੱਈਆ ਕਰਵਾਏ ਗਏ ਹਨ। ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਫੌਗਿੰਗ, ਸਪਰੇਅ ਅਤੇ ਲਾਰਵਾ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਅਤੇ ਸਿਹਤ ਸੰਬੰਧੀ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ 202 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦਕਿ 80 ਬ੍ਰੀਡਿੰਗ ਚੈਕਰ ਵੀ ਫੀਲਡ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਮਤਾ, ਜ਼ਿਲ੍ਹਾ ਵਣ ਅਫ਼ਸਰ ਗੁਰਅਮਨਪ੍ਰੀਤ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
