ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

Tuesday, Apr 21, 2026 - 02:10 PM (IST)

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਤਰਨਤਾਰਨ(ਰਮਨ)- ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਆਉਣ ਵਾਲੇ ਦਿਨਾਂ ’ਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਕਰਦਿਆਂ ਦੱਸਿਆ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਿਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਗਰਮੀ ਦੌਰਾਨ ਜ਼ਿਲਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ। ਡਾ. ਰਾਏ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਲਾਹ ਅਨੁਸਾਰ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬੀਮਾਰ ਲੋਕਾਂ, ਦਿਲ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ, ਹਾਈ ਬਲੱਡ ਪ੍ਰੈਸ਼ਰ ਆਦਿ ਮਰੀਜ਼ਾਂ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢੱਕਣ ਵਾਲੇ ਸੂਤੀ ਕੱਪੜੇ ਹੀ ਪਾਉਣੇ ਚਾਹੀਦੇ ਹਨ। ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ ਘੱਟ ਰੱਖਣ ਲਈ ਥੋੜ੍ਹੀ ਦੇਰ ਬਾਅਦ ਛਾਂ ਵਿਚ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ’ਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ ’ਤੇ ਮੁਫਤ ਐਂਬੂਲੈਂਸ ਸੇਵਾ ਲਈ ਟੋਲ ਫਰੀ ਨੰਬਰ 108 ਅਤੇ ਸਿਹਤ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜ਼ਿਸਟ ਡਾ. ਰਾਘਵ ਗੁਪਤਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮੀ ਫਲ ਅਤੇ ਸਬਜ਼ੀਆਂ, ਜਿਵੇਂ ਕਿ ਤਰਬੂਜ਼, ਖਰਬੂਜ਼ਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ’ਚ ਓ.ਆਰ.ਐੱਸ, ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੇ ਸਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਜ਼ਾਰੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News