ਸਿਹਤ ਵਿਭਾਗ ਵੱਲੋਂ ਠੰਡ ਦੇ ਮੱਦੇਨਜ਼ਰ ਵਿਸ਼ੇਸ਼ ਐਡਵਾਈਜਰੀ ਜਾਰੀ
Saturday, Jan 10, 2026 - 10:58 AM (IST)
ਤਰਨਤਾਰਨ(ਰਮਨ)- ਸੀਤ ਲਹਿਰ ਤੇ ਵੱਧ ਦੀ ਠੰਡ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਸਿਹਤ ਵਿਭਾਗ ਨੇ ਵਿਸ਼ੇਸ਼ ਸਲਾਹਕਾਰੀ ਜਾਰੀ ਕੀਤੀ ਹੈ। ਜ਼ਿਲ੍ਹਾ ਤਰਨਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਇਸ ਸੀਤ ਲਹਿਰ ਦੇ ਮੌਸਮ ਦੌਰਾਨ ਗਰਮ ਕੱਪੜੇ ਪਾ ਕੇ ਜ਼ਰੂਰ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਧੀ ਠੰਡ ਦੇ ਮੌਸਮ ਦੌਰਾਨ ਛੋਟੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗ ਵਿਅਕਤੀਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਧੀ ਠੰਡ ਦੇ ਮੱਦੇਨਜ਼ਰ ਕੁਝ ਵਿਅਕਤੀ ਬੰਦ ਕਮਰਿਆਂ ਦੇ ਵਿਚ ਹੀਟਰ ਦੀ ਵਰਤੋਂ ਕਰਦੇ ਹਨ, ਜਿਸ ਕਾਰਨ ਹਵਾ ਦੇ ਵਿਚੋਂ ਨਮੀਂ ਖਤਮ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕਮਰੇ ਵਿਚ ਹੀਟਰ ਲਗਾਇਆ ਜਾਵੇ ਤਾਂ ਉਸ ਕਮਰੇ ਦੇ ਇਕ ਨੁੱਕਰ ਵਿਚ ਗਿੱਲੇ ਕੱਪੜੇ ਸੁੱਕਣੇ ਪਾ ਦੇਣੇ ਚਾਹੀਦੇ ਹਨ ਜਾਂ ਫਿਰ ਬਾਲਟੀ ਵਿਚ ਪਾਣੀ ਭਰ ਕੇ ਰੱਖ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਮਰੇ ਦੇ ਅੰਦਰ ਹਵਾ ਦੇ ਵਿਚ ਨਮੀਂ ਬਰਕਰਾਰ ਰਹਿੰਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਬਿਜਲੀ ਵਾਲੇ ਗੀਜ਼ਰ ਜਾਂ ਫਿਰ ਗੈਸ ਗੀਜਰਾਂ ਨੂੰ ਬਾਥਰੂਮ ਤੋਂ ਬਾਹਰ ਰੱਖਣਾ ਚਾਹੀਦਾ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਰਦ ਰੁੱਤ ਦੇ ਮੌਸਮ ’ਚ ਲਗਾਤਾਰ ਘੱਟ ਰਹੇ ਤਾਪਮਾਨ ਵਿਚ ਸਿਹਤ ਪ੍ਰਤੀ ਲਾਪਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੀਤ ਲਹਿਰ ਦੌਰਾਨ ਆਮ ਤੌਰ ’ਤੇ ਧੂਣੀ, ਚੁੱਲ੍ਹਾ ਅਤੇ ਅੰਗੀਠੀ ਬਾਲੀ ਜਾਂਦੀ ਹੈ ਅਤੇ ਕਈ ਵਾਰ ਲੋਕ ਅੰਗੀਠੀ ਨੂੰ ਬਾਲ ਕੇ ਆਪਣੇ ਬੰਦ ਕਮਰਿਆਂ ’ਚ ਰੱਖ ਲੈਂਦੇ ਹਨ ਜੋ ਕਿ ਬਹੁਤ ਹੀ ਖਤਰਨਾਕ ਅਤੇ ਜਾਨ ਲੇਵਾ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਸਰ ਹੀ ਰਾਤ ਸਮੇਂ ਬੰਦ ਕਮਰੇ ਵਿਚ ਅੰਗੀਠੀ ਬਾਲਣ ਕਾਰਨ ਆਕਸੀਜ਼ਨ ਖ਼ਤਮ ਹੋ ਜਾਂਦੀ ਹੈ ਅਤੇ ਕਾਰਬਨ ਮਾਨੋਅਕਸਾਈਡ ਵਰਗੀ ਜ਼ਹਿਰੀਲੀ ਗੈਸ ਨਿਕਲਦੀ ਹੈ ਜੋ ਕਿ ਜਾਨੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕੋਲੇ ਜਾਂ ਫਿਰ ਅੰਗੀਠੀ ਬਾਲਦਾ ਹੈ ਤਾਂ ਉਸ ਨੂੰ ਬੰਦ ਕਮਰੇ ਵਿਚ ਰੱਖਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ।
ਇਹ ਵੀ ਪੜ੍ਹੋ- ਗੁਰਦਾਸਪੁਰ: ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਮਹਿੰਗਾ ਕੋਲਾ ਤੇ GST ਨੇ ਭੱਠਾ ਮਾਲਕਾਂ ਦੇ ਉਡਾਏ ਹੋਸ਼
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮੀਆਂ ਵੱਲੋਂ ਵਧੀ ਠੰਢ ਦੇ ਮੱਦੇਨਜ਼ਰ ਨਿਰੋਈ ਸਿਹਤ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਠੰਡ ਕਾਰਨ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਸਿਹਤ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆ ਕੇ ਆਪਣੀ ਸਿਹਤ ਜਾਂਚ ਅਤੇ ਇਲਾਜ ਕਰਵਾਏ।
ਇਹ ਵੀ ਪੜ੍ਹੋ-ਜੰਡਿਆਲਾ 'ਚ ਹੋ ਗਿਆ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
