ਖੇਮਕਰਨ ਦੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ''ਚ ਮੈਡੀਕਲ ਸੇਵਾਵਾਂ ਜਾਰੀ

07/16/2023 4:16:54 PM

ਖੇਮਕਰਨ (ਸੋਨੀਆ)- ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਮੈਡੀਕਲ ਸੇਵਾਵਾਂ ਜਾਰੀ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਤਰਨਤਾਰਨ ਬਲਦੀਪ ਕੌਰ ਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਿਯੰਕਲ ਗੁਪਤਾ ਦੀ ਯੋਗ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਏਰੀਆ ਮੁਠਿਆ ਵਾਲਾ  ਗੁਰਦੁਆਰਾ ਗੁਪਤਸਰ ਸਾਹਿਬ  ਅਤੇ ਰਾਮ ਸਿੰਘ ਵਾਲਾ ਵਿੱਚ  ਮੈਡੀਕਲ ਚੈਕਅੱਪ ਕੈਂਪ ਹਰ ਰੋਜ਼ ਦੀ ਤਰ੍ਹਾਂ  ਲਗਾਤਾਰ ਜਾਰੀ ਹਨ । ਇਸ ਕੈਂਪ 'ਚ ਕਾਰਜਕਾਰੀ  ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਿਯੰਕਲ ਗੁਪਤਾ ਨੇ  ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ  ਜਿਵੇਂ ਖਾਰਸ਼,  ਉਲਟੀਆਂ, ਦਸਤ, ਚਮੜੀ ਦੀਆਂ ਬਿਮਾਰੀਆਂ ਅਤੇ ਹੋਰ ਇਨਫੈਕਸ਼ਨ  ਹੋਣ  ਤੋਂ ਬਚਾਅ ਸਬੰਧੀ  ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ- ਭਾਰਤ ਦੀ ਤਰੱਕੀ ਤੋਂ ਬੌਖਲਾਇਆ ਪਾਕਿ, 14 ਅਗਸਤ ਨੂੰ ਲਹਿਰਾਏਗਾ ‘ਤਿਰੰਗੇ ਝੰਡੇ’ ਤੋਂ 80 ਫੁੱਟ ਉੱਚਾ ਝੰਡਾ

ਮੈਡੀਕਲ ਅਫ਼ਸਰ ਡਾ. ਅਮਰਦੀਪ ਸਿੰਘ ਵੱਲੋਂ ਵੱਖ-ਵੱਖ  ਬਿਮਾਰੀਆਂ ਦੇ ਮਰੀਜ਼ਾਂ ਦਾ ਮੈਡੀਕਲ ਚੈੱਕ-ਅਪ ਕੀਤਾ  ਗਿਆ  ਅਤੇ ਫ੍ਰੀ ਦਵਾਈਆਂ ਦਿੱਤੀਆਂ ਗਈਆਂ । ਇਸ  ਸਮੇਂ ਬਲਾਕ ਐਜੂਕੇਟਰ ਹਰਜੀਤ ਸਿੰਘ ਪਹੂਵਿੰਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਐੱਚ.ਸੀ ਖੇਮਕਰਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ  ਦੇਣ ਲਈ  ਲਗਾਤਾਰ ਕਾਰਜ ਜਾਰੀ ਹਨ। ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ  ਕਿਹਾ ਕੇ ਪਾਣੀ ਉਬਾਲ ਕੇ ਤੇ ਠੰਡਾ ਕਰਕੇ ਹੀ ਪੀਣਾ ਚਾਹੀਦਾ ਹੈ ਤਾਂ ਜੋ ਪੇਟ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ 
ਓ.ਆਰ.ਐੱਸ ਦੇ ਪੈਕਟ ਵੀ ਵੰਡੇ ਅਤੇ ਘੋਲ ਵਾਲਾ ਪਾਣੀ ਪੀਣ ਦੀ ਹੀ ਸਲਾਹ ਦਿੱਤੀ ।

ਇਹ ਵੀ ਪੜ੍ਹੋ- ਗੁਰਦਾਸਪੁਰ: ਕਿਸਾਨ ਨੇ ਨਵੇਂ ਢੰਗ ਨਾਲ ਕੀਤੀ ਝੋਨੇ ਦੀ ਬਿਜਾਈ, 50 ਫ਼ੀਸਦੀ ਪਾਣੀ ਤੇ ਖਰਚੇ ਘੱਟ ਹੋਣ ਦਾ ਕੀਤਾ ਦਾਅਵਾ

ਇਸ ਤੋਂ ਇਲਾਵਾ ਜੁਗਰਾਜ ਸਿੰਘ ਬਲਵਿੰਦਰ ਸਿੰਘ ਐੱਸ.ਆਈ ਨੇ ਲੋਕਾਂ ਨੂੰ ਡੇਂਗੂ ਤੇ ਮਲੇਰੀਏ  ਤੋਂ ਬਚਾਅ ਸਬੰਧੀ  ਜਾਗਰੂਕ ਕੀਤਾ ਗਿਆ। ਸੀ. ਐੱਚ. ਸੀ ਖੇਮਕਰਨ ਅਧੀਨ ਆਉਂਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਸੇ ਤਰ੍ਹਾਂ ਹਰ ਰੋਜ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ   ਸਿਹਤ ਸੰਬੰਧੀ ਕੋਈ ਮੁਸ਼ਕਿਲ ਨਾ ਆਵੇ । ਇਸ ਸਮੇਂ  ਗੁਰਜੀਤ ਸਿੰਘ ਹੈਲਥ ਵਰਕਰ, ਮਨਬੀਰ ਕੌਰ, ਗੁਰਪ੍ਰੀਤ ਕੌਰ ਸਟਾਫ਼ ਨਰਸ, ਜਗਦੀਪ ਸਿੰਘ ਫਾਰਮੇਸੀ ਅਫ਼ਸਰ, ਰਛਪਾਲ ਸਿੰਘ, ਬਾਬਾ ਸੁਰਜੀਤ ਸਿੰਘ ਤੇ ਸੁਖਰਾਜ ਸਿੰਘ ਡਰਾਈਵਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਮੋਹਤਬਾਰ ਆਸ਼ਾ ਵਰਕਰ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ਼ਾਮਲ ਸਨ।

ਇਹ ਵੀ ਪੜ੍ਹੋ- ਬੈਂਕ ’ਚ ਕਲਰਕ ਦੀ ਨੌਕਰੀ ਕਰਨ ਵਾਲੇ ਦੀ ਬਦਲੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News