ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ

Sunday, Sep 13, 2026 - 04:29 PM (IST)

ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ

ਅੰਮ੍ਰਿਤਸਰ (ਦਲਜੀਤ)- ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਮਿਲਾਵਟੀ ਅਤੇ ਗੈਰ-ਮਿਆਰੀ ਖੁਰਾਕੀ ਵਸਤਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਦੁੱਧ ਡੇਅਰੀਆਂ ਦੀ ਜਾਂਚ ਕੀਤੀ ਗਈ। ਜ਼ਿਲ੍ਹਾ ਸਿਹਤ ਅਧਿਕਾਰੀ ਅਤੇ ਨਾਮਜ਼ਦ ਅਧਿਕਾਰੀ ਖੁਰਾਕ ਸੁਰੱਖਿਆ ਡਾ. ਮਨਜੀਤ ਸਿੰਘ ਰਟੋਲ ਦੀ ਅਗਵਾਈ ਹੇਠ ਖੁਰਾਕ ਸੁਰੱਖਿਆ ਅਧਿਕਾਰੀਆਂ ਦੀਆਂ ਟੀਮਾਂ ਨੇ ਰਾਮਬਾਗ, ਜੌੜਾ ਫਾਟਕ, ਤਰਨ ਤਾਰਨ ਰੋਡ, ਅਜਨਾਲਾ, ਬਿਆਸ ਅਤੇ ਛੇਹਰਟਾ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਦੁੱਧ ਡੇਅਰੀਆਂ ਦੀ ਅਚਨਚੇਤ ਜਾਂਚ ਕੀਤੀ।

ਇਹ ਵੀ ਪੜ੍ਹੋ-ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ ਵੱਡੀ ਖੇਪ ਸਣੇ 5 ਗ੍ਰਿਫ਼ਤਾਰ

ਡਾ. ਮਨਜੀਤ ਸਿੰਘ ਰਟੋਲ ਨੇ ਦੱਸਿਆ ਕਿ ਜਾਂਚ ਦੌਰਾਨ ਵੱਖ-ਵੱਖ ਡੇਅਰੀਆਂ ਤੋਂ ਪਨੀਰ ਦੇ 8 ਅਤੇ ਖੋਏ ਦੇ 12 ਸੈਂਪਲ, ਕੁੱਲ 20 ਨਮੂਨੇ, ਭਰੇ ਗਏ ਹਨ। ਇਨ੍ਹਾਂ ਸਾਰੇ ਨਮੂਨਿਆਂ ਨੂੰ ਜਾਂਚ ਲਈ ਸਰਕਾਰੀ ਖੁਰਾਕ ਪ੍ਰਯੋਗਸ਼ਾਲਾ ਖਰੜ ਭੇਜ ਦਿੱਤਾ ਗਿਆ ਹੈ। ਪ੍ਰਯੋਗਸ਼ਾਲਾ ਦੀ ਰਿਪੋਰਟ ਮਿਲਣ ਤੋਂ ਬਾਅਦ ਨਮੂਨਿਆਂ ਦੀ ਗੁਣਵੱਤਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਡੇਅਰੀ ਸੰਚਾਲਕਾਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਐਨਾਲਾਗ ਪਨੀਰ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਲੋਕਾਂ ਨੂੰ ਸਿਰਫ਼ ਮਿਆਰੀ ਅਤੇ ਸੁਰੱਖਿਅਤ ਖੁਰਾਕੀ ਵਸਤਾਂ ਹੀ ਮੁਹੱਈਆ ਕਰਵਾਈਆਂ ਜਾਣ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜਾਂਚ ਦੌਰਾਨ ਡੇਅਰੀ ਮਾਲਕਾਂ ਨੂੰ ਆਪਣੇ ਅਦਾਰਿਆਂ ਵਿੱਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਵੀ ਕਿਹਾ ਗਿਆ। ਖੁਰਾਕ ਤਿਆਰ ਕਰਨ, ਸਟੋਰ ਕਰਨ ਅਤੇ ਵੇਚਣ ਵਾਲੀਆਂ ਥਾਵਾਂ ’ਤੇ ਸਫ਼ਾਈ ਵਿਵਸਥਾ ਠੀਕ ਰੱਖਣ ਦੇ ਨਾਲ-ਨਾਲ ਖੁਰਾਕੀ ਵਸਤਾਂ ਨੂੰ ਢੁਕਵੇਂ ਢੰਗ ਨਾਲ ਢੱਕ ਕੇ ਰੱਖਣ ਅਤੇ ਗੰਦਗੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਗਏ। ਡਾ. ਰਟੋਲ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਵਿੱਚ ਮਿਲਾਵਟ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਵਿਸ਼ੇਸ਼ ਜਾਂਚ ਮੁਹਿੰਮ ਵਿੱਚ ਖੁਰਾਕ ਸੁਰੱਖਿਆ ਅਧਿਕਾਰੀ ਰਜਨੀ ਰਾਣੀ, ਸਿਮਰਨਜੀਤ ਸਿੰਘ ਗਿੱਲ, ਅਮਨਦੀਪ ਸਿੰਘ ਅਤੇ ਕਮਲਦੀਪ ਕੌਰ ਸਮੇਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਡੇਅਰੀਆਂ ਦੀ ਜਾਂਚ ਕੀਤੀ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ

ਮਿਲਾਵਟਖੋਰੀ ਨਹੀਂ ਹੋਵੇਗੀ ਕਿਸੇ ਵੀ ਹਾਲਤ ਚ ਬਰਦਾਸ਼ਤ - ਫੂਡ ਸੇਫਟੀ ਅਧਿਕਾਰੀ ਮੈਡਮ ਰਜਨੀ ਨੇ ਕਿਹਾ ਕਿ ਮਿਲਾਵਟਖੋਰੀ ਰੋਕਣ ਦੇ ਲਈ ਸਿਹਤ ਵਿਭਾਗ ਪੂਰੀ ਮੁਸਤੈਦੀ ਦੇ ਨਾਲ ਕੰਮ ਕਰ ਰਿਹਾ ਹੈ। ਮਿਲਾਵਟ ਖੋਰੀ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾੰ ਕਿਹਾ ਕਿ ਖਾਦ ਪਦਾਰਥ ਬਣਾਉਣ ਅਤੇ ਵੇਚਣ ਵਾਲਿਆਂ ਦੇ ਲਈ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਦੇ ਤਹਿਤ ਰਜਿਸਟਰੇਸ਼ਨ ਅਤੇ ਲਾਈਸੈਂਸ ਲੈਣਾ ਲਾਜ਼ਮੀ ਹੈ ਜੇਕਰ ਕੋਈ ਫੂਡ ਆਪਰੇਟਰ ਮਾਪਦੰਡਾਂ ਤੇ ਖਰਾ ਨਹੀਂ ਉਤਰਦਾ ਤਾਂ ਉਸ ਦੇ ਖਿਲਾਫ ਐਕਟ ਦੇ ਅਨੁਸਾਰ ਬਣਦੀ ਕਾਰਵਾਈ ਸਖਤੀ ਦੇ ਨਾਲ ਅਮਲ ਵਿੱਚ ਲਿਆਂਦੀ ਜਾਵੇਗੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News