ਸਿਹਤ ਵਿਭਾਗ ਦੀ ਟੀਮ ਨੇ ਸਰਹੱਦੀ ਇਲਾਕੇ ’ਚੋਂ ਭਰੇ 14 ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ

Friday, Sep 20, 2024 - 10:55 AM (IST)

ਸਿਹਤ ਵਿਭਾਗ ਦੀ ਟੀਮ ਨੇ ਸਰਹੱਦੀ ਇਲਾਕੇ ’ਚੋਂ ਭਰੇ 14 ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ

ਤਰਨਤਾਰਨ (ਰਮਨ ਚਾਵਲਾ)-ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਖਿਲਵਾੜ ਨੂੰ ਰੋਕਣ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਹੱਦੀ ਇਲਾਕਿਆਂ ਵਿਚ ਮੌਜੂਦ ਵੱਖ-ਵੱਖ ਫੂਡ ਬਿਜ਼ਨਸ ਆਪ੍ਰੇਟਰਾਂ ਦੀ ਚੈਕਿੰਗ ਕਰਦੇ ਹੋਏ 14 ਕਿਸਮ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ ਹਨ। ਸੀਲ ਕੀਤੇ ਗਏ ਸੈਂਪਲਾਂ ਨੂੰ ਲੈਬਾਰਟਰੀ ਜਾਂਚ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਸਬੰਧਤ ਦੁਕਾਨ ਮਾਲਕਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-  ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਾਉਣ ਲਈ ਪਿੰਡ ’ਚ ਬਣੀ ਸਹਿਮਤੀ

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਜਾਰੀ ਹੋਏ ਸਖ਼ਤ ਹੁਕਮਾਂ ਅਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਮਿਲੇ ਨਿਰਦੇਸ਼ਾਂ ਤਹਿਤ ਕਸਬਾ ਖਾਲੜਾ, ਭਿੱਖੀਵਿੰਡ ਵਿਖੇ ਮੌਜੂਦ ਵੱਖ-ਵੱਖ ਫੂਡ ਬਿਜ਼ਨਸ ਆਪ੍ਰੇਟਰਾਂ ਦੀ ਚੈਕਿੰਗ ਕਰਦੇ ਹੋਏ, ਜਿੱਥੇ ਉਨ੍ਹਾਂ ਨੂੰ ਸਾਫ-ਸਫਾਈ ਸਬੰਧੀ ਜਾਗਰੂਕ ਕੀਤਾ ਗਿਆ। ਉਥੇ ਹੀ 14 ਕਿਸਮ ਦੀਆਂ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ ਹਨ, ਜਿਨ੍ਹਾਂ ਵਿਚ ਰੰਗਦਾਰ ਮਿਠਾਈਆਂ, ਦੁੱਧ,ਦਹੀਂ, ਘਿਓ, ਪਨੀਰ ਆਦਿ ਸ਼ਾਮਲ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ

ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਸਰਹੱਦੀ ਇਲਾਕੇ ਵਿਚ ਸਿਹਤ ਵਿਭਾਗ ਵੱਲੋਂ ਸੈਂਪਲ ਭਰਨ ਦੀ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਇਸ ਮੌਕੇ ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਐਨਰਜੀ ਡਰਿੰਕ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਨਾ ਦਿੱਤੀਆਂ ਜਾਣ। ਅਸ਼ਵਨੀ ਕੁਮਾਰ ਨੇ ਦੁਕਾਨਦਾਰਾਂ ਨੂੰ ਸਾਫ ਸੁਥਰੀਆਂ ਵਸਤੂਆਂ ਵੇਚਣ ਅਤੇ ਚੰਗੇ ਮਟੀਰੀਅਲ ਦੀ ਵਰਤੋਂ ਕਰਨ ਸਬੰਧੀ ਵਿਸ਼ੇਸ਼ ਤੌਰ ਉਪਰ ਜਾਗਰੂਕ ਕੀਤਾ।

ਇਹ ਵੀ ਪੜ੍ਹੋ- ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News