ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ’ਚੋਂ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ
Monday, Mar 02, 2026 - 01:52 PM (IST)
ਬਟਾਲਾ (ਬੇਰੀ)- ਬੀਤੇ ਦਿਨ ਸਿਹਤ ਵਿਭਾਗ ਦੀ ਟੀਮ ਵੱਲੋਂ ਸਹਾਇਕ ਕਮਿਸ਼ਨਰ ਫੂਡ ਜੀ. ਐੱਸ. ਪੰਨੂ ਦੀ ਅਗਵਾਈ ਹੇਠ ਫਤਿਹਗੜ੍ਹ ਚੂੜੀਆਂ ’ਚ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਚੀਜ਼ਾਂ ਦੇ ਸੈਂਪਲ ਭਰੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਫੂਡ ਜੀ.ਐੱਸ. ਪੰਨੂ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਫਤਿਹਗੜ੍ਹ ਚੂੜੀਆਂ ’ਚ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਨਾਲ ਹੀ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ ਭਰੇ ਗਏ ਹਨ, ਜਿਨ੍ਹਾਂ ਨੂੰ ਟੈਸਟਿੰਗ ਲਈ ਲੈਬ ’ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਦੁਕਾਨਦਾਰਾਂ ਦੀ ਦੁਕਾਨ ਦੀ ਰਜਿਸਟ੍ਰੇਸ਼ਨ ਵੀ ਚੈਕ ਕੀਤੀ ਗਈ ਹੈ ਅਤੇ ਜਿਨ੍ਹਾਂ ਦੁਕਾਨਦਾਰਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਂ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਰੀਨਿਊ ਹੋਣ ਵਾਲੀ ਹੈ, ਉਨ੍ਹਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ ਹੋਈਆਂ ਮੁੱਖ ਉਡਾਣਾਂ, ਦੇਖੋ ਰਿਪੋਰਟ
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਉਨ੍ਹਾਂ ਵਲੋਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ’ਚ ਖਾਣ-ਪੀਣ ਵਾਲਾ ਸਾਮਾਨ ਢੱਕ ਕੇ ਰੱਖਣ ਅਤੇ ਦੁਕਾਨਾਂ ’ਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾਂ ’ਚ ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਭਵਿੱਖ ’ਚ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
