ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਕੀਤਾ ਜਾਗਰੂਕ

Thursday, Nov 27, 2025 - 02:49 PM (IST)

ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਕੀਤਾ ਜਾਗਰੂਕ

ਬਟਾਲਾ(ਬੇਰੀ, ਬਲਜੀਤ) : ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਅਤੇ ਐੱਸ. ਐੱਮ. ਓ. ਬਟਾਲਾ ਡਾ. ਮਨਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਬਟਾਲਾ ਦੇ ਹਰਨਾਮ ਨਗਰ ’ਚ ਡੇਂਗੂ ਦੀ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਇਲਾਕੇ ’ਚ ਸਪਰੇਅ ਵੀ ਕੀਤੀ।

ਇਹ ਵੀ ਪੜ੍ਹੋ-  ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਨੂੰ ਜਾਰੀ ਹੋਏ ਨਵੇਂ ਹੁਕਮ

ਇਸ ਮੌਕੇ ਗੱਲਬਾਤ ਕਰਦਿਆਂ ਹੈਲਥ ਇੰਸਪੈਕਟਰ ਸੁਰਿੰਦਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਲਗਾਤਾਰ ਸਪਰੇਅ ਕੀਤੀ ਰਹੀ ਹੈ। ਇਸ ਲੜੀ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਅੱਜ ਹਰਨਾਮ ਨਗਰ ਇਲਾਕੇ ’ਚ ਸਪਰੇਅ ਕੀਤੀ ਹੈ ਅਤੇ ਡੇਂਗੂ ਅਤੇ ਮਲੇਰੀਆ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ 28 ਨਵੰਬਰ ਤੋਂ ਬਦਲੇਗਾ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ’ਚ ਫਰਿੱਜਾਂ, ਟਾਇਰਾਂ, ਗਮਲਿਆਂ, ਡਰੰਮਾਂ ਅਤੇ ਭਾਂਡਿਆਂ ’ਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਆਪਣੇ ਆਲੇ-ਦੁਆਲੇ ਸਾਫ-ਸਫਾਈ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਜ਼ਰੂਰੀ ਸਾਵਧਾਨੀਆਂ ਵਰਤ ਕੇ ਇਨ੍ਹਾਂ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਕੇਵਲ ਕ੍ਰਿਸ਼ਨਾ, ਹਰਿੰਦਰ ਸਿੰਘ, ਅਮਨ ਸ਼ਰਮਾ, ਹਰਵੰਤ ਸਿੰਘ, ਸਤਪਾਲ, ਅਮਨਦੀਪ, ਦੇਸਰਾਜ, ਹੀਰਾ ਲਾਲ, ਰੌਬਿਨ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ


author

Shivani Bassan

Content Editor

Related News