ਸਿਹਤ ਵਿਭਾਗ ਨੇ ਕੱਸਿਆ ਸ਼ਿਕੰਜਾ, ਅੰਮ੍ਰਿਤਸਰ ਦੇ 9 ਮੈਡੀਕਲ ਸਟੋਰਾਂ ਦੇ ਲਾਇਸੈਂਸ ਕੀਤੇ ਰੱਦ

Tuesday, Aug 19, 2025 - 11:25 AM (IST)

ਸਿਹਤ ਵਿਭਾਗ ਨੇ ਕੱਸਿਆ ਸ਼ਿਕੰਜਾ, ਅੰਮ੍ਰਿਤਸਰ ਦੇ 9 ਮੈਡੀਕਲ ਸਟੋਰਾਂ ਦੇ ਲਾਇਸੈਂਸ ਕੀਤੇ ਰੱਦ

ਅੰਮ੍ਰਿਤਸਰ (ਦਲਜੀਤ)-ਸਿਹਤ ਵਿਭਾਗ ਦੇ ਡਰੱਗ ਵਿੰਗ ਵੱਲੋਂ ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ’ਤੇ 9 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਵਿਭਾਗ ਨੇ ਸਪੱਸ਼ਟ ਕੀਤਾ ਕਿ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...

ਜ਼ੋਨਲ ਲਾਇਸੈਂਸ ਅਥਾਰਟੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਪੂਰੀ ਮੁਸ਼ਤੈਦੀ ਨਾਲ ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸ ਰਿਹਾ ਹੈ। ਇਸ ਤੋਂ ਇਲਾਵਾ ਨਸ਼ਿਆਂ ਦੀਆਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ। ਕੁਲਵਿੰਦਰ ਸਿੰਘ ਅਨੁਸਾਰ ਮੈਡੀਕਲ ਸਟੋਰ ਅੱਡਾ ਕੱਥੂਨੰਗਲ, ਚਵਿੰਡਾ ਦੇਵੀ ਰੋਡ, ਅੰਮ੍ਰਿਤਸਰ ਦੇ ਪ੍ਰਚੂਨ ਵਿਕਰੀ ਡਰੱਗ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਭਾਰੀ ਮੀਂਹ, ਪੜ੍ਹੋ ਮੌਸਮ ਵਿਭਾਗ ਦੀ latest update

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਰੱਗਜ਼ ਕੰਟਰੋਲ ਅਫਸਰ, ਅੰਮ੍ਰਿਤਸਰ ਵਲੋਂ ਪੁਲਸ ਨਾਲ ਮਿਲ ਕੇ ਇਕ ਸਾਂਝੇ ਨਿਰੀਖਣ ਦੌਰਾਨ 650 ਟ੍ਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ, ਜਿਸ ਲਈ ਇੰਚਾਰਜ ਵੈਧ ਲਾਇਸੈਂਸ ਜਾਂ ਖਰੀਦ ਬਿੱਲ ਪੇਸ਼ ਕਰਨ ਵਿੱਚ ਅਸਫਲ ਰਿਹਾ। ਇਸ ਤੋਂ ਇਲਾਵਾ ਰਿਕਾਰਡ ਦੀ ਘਾਟ ਕਾਰਨ 35,366/-ਮੁੱਲ ਦੇ ਪ੍ਰੀਗਾਬਾਲਿਨ 300 ਮਿਲੀਗ੍ਰਾਮ ਅਤੇ ਗੈਬਾਪੈਂਟਿਨ 300 ਮਿਲੀਗ੍ਰਾਮ ਦੇ 1240 ਕੈਪਸੂਲ ਵੀ ਜ਼ਬਤ ਕੀਤੇ ਗਏ ਸਨ। ਦੁਕਾਨ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਇੰਚਾਰਜ ਨੂੰ ਐੱਨ. ਡੀ. ਪੀ. ਐੱਸ. ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਫਰਮ ਨੂੰ ਕਾਰਨ ‘ਦੱਸੋ ਨੋਟਿਸ’ ਜਾਰੀ ਕੀਤਾ ਗਿਆ ਸੀ ਪਰ ਕੋਈ ਜਵਾਬ ਨਹੀਂ ਮਿਲਿਆ।

ਇਹ ਵੀ ਪੜ੍ਹੋ- ਭੂਆ ਨੂੰ ਸਹੁਰੇ ਪਿੰਡ ਛੱਡਣ ਆਏ ਭਤੀਜੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਉਲੰਘਣਾ ਦੀ ਗੰਭੀਰਤਾ ਅਤੇ ਜਨਤਕ ਸਿਹਤ ਦੇ ਜ਼ੋਖਮ ਨੂੰ ਦੇਖਦੇ ਹੋਏ ਜ਼ੋਨਲ ਲਾਇਸੈਂਸਿੰਗ ਅਥਾਰਟੀ ਨੇ ਫਰਮ ਦੇ ਲਾਇਸੈਂਸ ਰੱਦ ਕਰਨ ਦੇ ਹੁਕਮ ਦਿੱਤੇ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹਾਲ ਹੀ ਦੇ ਮਹੀਨਿਆਂ ਵਿਚ ਐੱਫ. ਡੀ. ਏ. ਅੰਮ੍ਰਿਤਸਰ ਜ਼ੋਨ ਦੇ ਡਰੱਗਜ਼ ਵਿੰਗ ਨੇ ਇਸੇ ਤਰ੍ਹਾਂ ਦੀਆਂ ਉਲੰਘਣਾ ਲਈ 9 ਗਲਤ ਕੈਮਿਸਟਾਂ ਦੇ ਲਾਇਸੈਂਸ ਰੱਦ ਕੀਤੇ ਹਨ, ਜੋ ਕਿ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News