NIA ਵਲੋਂ ਕਿਸਾਨ ਆਗੂਆਂ ਨੂੰ ਕਿਤੇ ਸਮਨ ’ਤੇ ਜਾਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

01/17/2021 6:16:49 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ) - ਕੋਰੋਨਾ ਵਾਇਰਸ ਦਾ ਟੀਕਾ ਆ ਗਿਆ ਹੈ, ਜੋ ਬੀਤੇ ਦਿਨ ਕਈ ਥਾਵਾਂ ’ਤੇ ਲਗਾਇਆ ਗਿਆ। ਉਸੇ ਤਰ੍ਹਾਂ ਬੀਤੇ ਦਿਨ ਕੋਰੋਨਾ ਵੈਕਸੀਨ ਦਾ ਟੀਕਾ ਗੁਰਦਾਸਪੁਰ ਜ਼ਿਲ੍ਹੇ ’ਚ ਵੀ ਲਗਾਇਆ ਗਿਆ। ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਅੱਜ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬੀਤੇ ਦਿਨ ਛੁੱਟੀ ਹੋਣ ਕਾਰਨ ਕਈ ਲੋਕਾਂ ਦੇ ਕੋਰੋਨਾ ਵੈਕਸੀਨ ਨਹੀਂ ਲੱਗ ਸਕੀ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਵੈਕਸੀਨ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ।

ਪੜ੍ਹੋ ਇਹ ਵੀ ਖ਼ਬਰ - ਅੱਜ ਹੀ ਛੱਡ ਦਿਓ ਇਹ ਕੰਮ ਨਹੀਂ ਤਾਂ ਕਰਜ਼ੇ ’ਚ ਡੁੱਬ ਸਕਦੀ ਹੈ ਤੁਹਾਡੀ ਸਾਰੀ ਜ਼ਿੰਦਗੀ

ਇਸ ਲਈ ਇਸੇ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਵੈਕਸੀਨ ਦਾ ਟੀਕਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਛੁੱਟੀ ਹੋਣ ਕਾਰਨ ਪੰਜਾਬ ਵਿੱਚ ਬਹੁਤ ਘੱਟ ਲੋਕਾਂ ਨੂੰ ਵੈਕਸੀਨ ਦਾ ਟੀਕਾ ਲੱਗਾ ਹੈ, ਕਿਉਂਕਿ ਲੋਕਾਂ ਵਿੱਚ ਜਾਗਰੂਕਤਾ ਦੀ ਕਮੀ ਹੈ। ਇਸ ਲਈ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਭਰ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

NIA ਵਲੋਂ ਕਿਸਾਨ ਆਗੂਆਂ ਨੂੰ ਕਿਤੇ ਗਏ ਸਮਨ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਦੇਸ਼ ਦੇ ਡੇਮੋਕ੍ਰਿਸਕ ਪਿੱਲਰ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਇਕ ਸੁਪਰੀਮ ਕੋਰਟ ਦੇ ਜੱਜ ਕੋਲੋ ਫ਼ੈਸਲਾ ਕਰਵਾ ਕੇ ਰਿਟਾਈਡ ਹੋਣ ਤੋਂ ਬਾਅਦ ਉਸਨੂੰ ਰਾਜਸਭਾ ਮੈਂਬਰ ਬਣਾ ਦਿੱਤਾ, ਜੋ ਠੀਕ ਨਹੀਂ ਹੈ। ਕਿਸਾਨੀ ਸੰਘਰਸ਼ ’ਤੇ ਬੋਲਦੇ ਹੋਏ ਸਿਹਤ ਮੰਤਰੀ ਕਿਹਾ ਕਿ ਸੰਘਰਸ਼ ਦੌਰਾਨ 60 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁਕੀ ਹੈ ਪਰ ਦੇਸ਼ ਦੇ ਪ੍ਰਧਾਨ ਮੰਤਰੀ ਅਜੇ ਤੱਕ ਨਹੀਂ ਬੋਲੇ। ਅਮਰੀਕਾ ਵਿੱਚ ਜਦੋਂ ਚਾਰ ਬੰਦੇ ਮਰੇ ਸਨ ਤਾਂ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਉਨ੍ਹਾਂ ਲਈ ਹਾਂ ਦਾ ਨਾਅਰਾ ਮਾਰ ਰਹੇ ਹਨ। ਉਨ੍ਹਾਂ ਕਿਹਾ ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ’ਤੇ ਵੀ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ। 

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ

rajwinder kaur

This news is Content Editor rajwinder kaur