ਅੱਤ ਦੀ ਪੈ ਰਹੀ ਗਰਮੀ ’ਚ ਪਾਵਰਕਾਮ ਵੱਲੋਂ ਲਗਾਏ ਜਾ ਰਹੇ ਬਿਜਲੀ ਦੇ ਕੱਟਾਂ ਕਾਰਨ ਸਰਹੱਦੀ ਖੇਤਰਾਂ ਦੇ ਲੋਕ ਪ੍ਰੇਸ਼ਾਨ

04/27/2022 4:54:24 PM

ਬਹਿਰਾਮਪੁਰ (ਗੋਰਾਇਆ) - ਪੰਜਾਬ ’ਚ ਬਣੀ ‘ਆਪ’ ਦੀ ਸਰਕਾਰ ਵੱਲੋਂ ਭਾਵੇਂ ਪੰਜਾਬ ਵਾਸੀਆਂ ਨੂੰ 24 ਘੰਟੇ ਬਿਜਲੀ ਸਪਲਾਈ ਕਰਨ ਦੇ ਦਾਅਵੇ ਕੀਤੇ ਜਾਦੇ ਹਨ। ਜੇਕਰ ਵੇਖਿਆ ਜਾਵੇ ਤਾਂ ਇਸ ਸਮੇਂ ਅੱਤ ਦੀ ਪੈ ਰਹੀ ਗਰਮੀ ਵਿਚ ਪਾਵਰਕਾਮ ਵੱਲੋਂ ਲਗਾਏ ਜਾ ਰਹੇ ਲੰਮੇ-ਲੰਮੇ ਕੱਟਾਂ ਕਾਰਨ ਸਰਹੱਦੀ ਖੇਤਰਾਂ ਦੇ ਲੋਕ ਪ੍ਰੇਸ਼ਾਨ ਹੋ ਗਏ ਹਨ। ਰਾਤ ਅਤੇ ਦਿਨ ਕਈ-ਕਈ ਘੰਟੇ ਬਿਜਲੀ ਬੰਦ ਰਹਿਣ ਕਾਰਨ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਇਸ ਗਰਮੀ ਕਾਰਨ ਪ੍ਰੇਸ਼ਾਨ ਰਹਿੰਦੇ ਹਨ, ਜਦਕਿ ਕਈ ਲੋਕ ਤਾਂ ਸਾਰੀ ਰਾਤ ਪੱਖੀਆਂ ਹੀ ਝਲਦੇ ਰਹਿੰਦੇ ਹਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਇਸ ਸਬੰਧੀ ਸਰਹੱਦੀ ਖੇਤਰਾਂ ਦੇ ਰਹਿਣ ਵਾਲੇ ਬਖਸ਼ੀਸ ਸਿੰਘ, ਜਤਿੰਦਰ ਸਿੰਘ, ਹਰਦੇਵ ਸਿੰਘ, ਗੁਰਸ਼ਰਨ ਸਿੰਘ, ਗੁਰਵਿੰਦਰ ਸਿੰਘ ਦੇ ਨਾਲ ਜਦ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸਾਡੇ ਕਾਫੀ ਪਿੰਡਾਂ ਸੇਖਾਂ, ਮਰਾੜਾ, ਝਬਕੜਾ, ਮਗਰਮੂਦੀਆਂ ਆਦਿ ਵਿਚ ਰਾਤ ਅਤੇ ਦਿਨ ਬਿਜਲੀ ਵਿਭਾਗ ਵੱਲੋਂ ਕੱਟ ਲਗਾਏ ਜਾ ਰਹੇ ਹਨ। ਇਨ੍ਹਾਂ ਬਿਜਲੀ ਕੱਟਾਂ ਦੇ ਕਾਰਨ ਦਿਨ ਸਮੇਂ ਇਕ ਤਾਂ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਹੈ। ਦੂਜਾ ਗਰਮੀ ਦੇ ਚੱਲਦੇ ਪਸ਼ੂਆਂ ਨੂੰ ਨਹਾਉਣ ਅਤੇ ਪਾਣੀ ਪਿਲਾਉਣ ਵਿਚ ਕਾਫੀ ਤੰਗੀ ਹੋ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਉਨ੍ਹਾਂ ਕਿਹਾ ਕਿ ਕਈ ਵਾਰ ਤਾਂ ਬਿਜਲੀ ਸਵੇਰੇ ਤੜਕਸਾਰ ਚੱਲ ਜਾਂਦੀ ਹੈ, ਜੋ ਸ਼ਾਮ ਤੱਕ ਨਹੀਂ ਆਉਂਦੀ, ਜਿਸ ਕਾਰਨ ਪਾਣੀ ਵਾਲੀਆਂ ਟੈਂਕੀਆਂ ਨਾ ਭਰਨ ਕਾਰਨ ਸਾਰਾ ਦਿਨ ਉਨ੍ਹਾਂ ਨੂੰ ਪ੍ਰੇਸ਼ਾਨ ਹੋਣਾ ਪੈਂਦਾ ਹੈ। ਇਹੀ ਹਾਲ ਰਾਤ ਸਮੇਂ ਹੁੰਦਾ ਹੈ। ਰਾਤ ਸਮੇਂ ਬਿਜਲੀ ਕੱਟ ਲੱਗਣ ਕਾਰਨ ਸਾਰੀ ਰਾਤ ਮੱਛਰ ਕੱਟਦੇ ਰਹਿੰਦੇ ਹਨ। ਨਾ ਤਾਂ ਨੀਂਦ ਆਉਂਦੀ ਹੈ ਅਤੇ ਨਾ ਹੀ ਚੈਨ। ਬਿਜਲੀ ਕੱਟਾਂ ਕਾਰਨ ਦੁਕਾਨਦਾਰ ਭਰਾਵਾਂ ਦਾ ਵੀ ਕਾਫੀ ਨੁਕਸਾਨ ਹੋ ਰਿਹਾ ਹੈ। ਇਸ ਲਈ ਸਾਡੀ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਹੈ ਕਿ ਸਰਹੱਦੀ ਖੇਤਰਾਂ ’ਚ ਲਗਾਏ ਜਾ ਰਹੇ ਅਣਐਲਾਨੇ ਕੱਟਾਂ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਈ ਜਾਵੇ, ਕਿਉਂਕਿ ਇਕ ਪਾਸੇ ਤਾਂ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ, ਦੂਜੇ ਪਾਸੇ ਬਿਜਲੀ ਕੱਟਾਂ ਕਾਰਨ ਲੋਕ ਦੁਖੀ ਹੋਏ ਪਏ ਹਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ


rajwinder kaur

Content Editor

Related News